ਖ਼ਬਰਾਂ |

ਤਾਜ਼ਾ |

ਕੋੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਆਉਣੀ ਤੈਅ, ਸਤੰਬਰ-ਅਕਤੂਬਰ ਤੋਂ ਸ਼ੁਰੂ ਹੋਣ ਦਾ ਖ਼ਦਸ਼ਾ
Published : Jun 6, 2021, 8:45 am IST
Updated : Jun 6, 2021, 8:45 am IST
SHARE ARTICLE
Corona Case
Corona Case

ਪਹਿਲਾਂ ਦੇਸ਼ ਵਿਚ ਰੋਜ਼ਾਨਾ ਚਾਰ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਸਨ ਪਰ ਪਿਛਲੇ ਦਿਨਾਂ ਵਿਚ ਲਾਗ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟ ਕੇ ਤਕਰੀਬਨ 1.3 ਲੱਖ ਹੋ ਗਈ

ਨਵੀਂ ਦਿੱਲੀ : ਨੀਤੀ ਆਯੋਗ ਦੇ ਮੈਂਬਰ ਵੀ.ਕੇ. ਸਾਰਸਵਤ ਨੇ ਕਿਹਾ ਹੈ ਕਿ ਭਾਰਤ ਨੇ ਕੋਵਿਡ -19 ਦੀ ਦੂਜੀ ਲਹਿਰ ਦਾ ਬਹੁਤ ਵਧੀਆ ਢੰਗ ਨਾਲ ਸਾਹਮਣਾ ਕੀਤਾ ਹੈ ਅਤੇ ਇਸ ਲਈ ਲਾਗ ਦੇ ਨਵੇਂ ਕੇਸਾਂ ਦੀ ਗਿਣਤੀ ਵਿਚ ਕਾਫ਼ੀ ਕਮੀ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਗੱਲ ਉਤੇ ਵੀ ਜ਼ੋਰ ਦਿਤਾ ਕਿ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਵੀ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਨਾਲ ਨੌਜਵਾਨ ਆਬਾਦੀ ਦੇ ਵਧੇਰੇ ਪ੍ਰਭਾਵਤ ਹੋਣ ਦਾ ਖ਼ਦਸ਼ਾ ਹੈ।

Corona slows further in the countryCorona virus

ਸਾਰਸਵਤ ਨੇ ਕਿਹਾ ਕਿ ਭਾਰਤ ਦੇ ਮਹਾਂਮਾਰੀ( epidemic)  ਮਾਹਰਾਂ ਨੇ ਬਹੁਤ ਸਪੱਸ਼ਟ ਸੰਕੇਤ ਦਿਤੇ ਹਨ ਕਿ ਕੋਵਿਡ -19 ਦੀ ਤੀਜੀ ਲਹਿਰ ਅਟੱਲ ਹੈ ਅਤੇ ਇਸ ਦੇ ਸਤੰਬਰ-ਅਕਤੂਬਰ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਲਈ ਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਵਾਉਣਾ ਚਾਹੀਦਾ ਹੈ। ਸਾਰਸਵਤ ਨੇ ਖ਼ਬਰ ਏਜੰਸੀ ਨੂੰ ਕਿਹਾ,“ਮੈਨੂੰ ਲਗਦਾ ਹੈ ਕਿ ਅਸੀਂ ਕਾਫ਼ੀ ਹੱਦ ਤਕ ਵਧੀਆ ਪ੍ਰਦਰਸ਼ਨ ਕੀਤਾ ਹੈ। ਅਸੀਂ ਕੋਵਿਡ -19( Corona Virus)  ਦੀ ਦੂਜੀ ਲਹਿਰ ( wave) ਦਾ ਚੰਗੀ ਤਰ੍ਹਾਂ ਮੁਕਾਬਲਾ ਕੀਤਾ ਅਤੇ ਇਹ ਇਸ ਦੇ ਨਤੀਜੇ ਵਜੋਂ ਹੈ ਕਿ ਲਾਗ ਦੇ ਨਵੇਂ ਮਾਮਲੇ ਹੇਠਾਂ ਆ ਰਹੇ ਹਨ। ਆਕਸੀਜਨ ਸਪਲਾਈ ਲਈ ਉਦਯੋਗ ਸਥਾਪਤ ਕਰ ਕੇ, ਅਸੀਂ ਮਹਾਂਮਾਰੀ ਨਾਲ ਨਜਿੱਠਣ ਵਿਚ ਕਾਮਯਾਬ ਹੋ ਗਏ।’’

Corona Virus Corona Virus

ਇਸ ਤੋਂ ਪਹਿਲਾਂ ਦੇਸ਼ ਵਿਚ ਰੋਜ਼ਾਨਾ ਚਾਰ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਸਨ ਪਰ ਪਿਛਲੇ ਦਿਨਾਂ ਵਿਚ ਲਾਗ ਦੇ ਨਵੇਂ ਮਾਮਲਿਆਂ ਦੀ ਗਿਣਤੀ ਘਟ ਕੇ ਤਕਰੀਬਨ 1.3 ਲੱਖ ਹੋ ਗਈ ਹੈ। ਸਾਰਸਵਤ ਨੇ ਕਿਹਾ ਕਿ ਕੋਵਿਡ -19( Corona Virus) ਗਲੋਬਲ ਮਹਾਂਮਾਰੀ ਦੀ ਪਹਿਲੀ ਲਹਿਰ ਦੌਰਾਨ ਵੀ ਭਾਰਤ ਦਾ ਪ੍ਰਬੰਧ ਚੰਗਾ ਸੀ ਅਤੇ ਇਸ ਨੇ ਦੇਸ਼ ਨੂੰ ਵਿਸ਼ਵਵਿਆਪੀ ਮਹਾਂਮਾਰੀ ਦੀ ਦੂਜੀ ਲਹਿਰ ਨੂੰ ਕਾਬੂ ਕਰਨ ਦਾ ਭਰੋਸਾ ਵੀ ਦਿਤਾ। 

corona viruscorona virus

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ |

14 Sep 2026 2:57 PM

? LIVE | ਅੱਜ ਦੀਆਂ ਵੱਡੀਆਂ ਖ਼ਬਰਾਂ

12 Sep 2026 3:17 PM

SIT ਦੇ ਹੱਥ ਲੱਗੇ ਬਹਿਬਲ ਕਲਾਂ ਘਟਨਾ ਵਾਲੇ ਦਿਨ ਦੇ ਸਬੂਤ

11 Sep 2026 2:56 PM

Amritsar 'ਚ ਜ਼ਬਰਦਸਤ Protest | Baba Sahib ਦੇ ਬੁੱਤ ਦੇ ਨਿਰਾਦਰ 'ਤੇ Chakka Jam | Bhandari Bridge

11 Sep 2026 2:55 PM

ਅੱਜ ਦੀਆਂ ਵੱਡੀਆਂ ਖ਼ਬਰਾਂ

10 Sep 2026 2:56 PM
Advertisement