
ਹਾਈ ਕੋਰਟ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ 'ਚ ਬੰਦ ਹੈ, ਇਸ ਲਈ ਉਸ ਨੂੰ ਦਿੱਲੀ ਦੀ ਅਦਾਲਤ 'ਚ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ।
ਨਵੀਂ ਦਿੱਲੀ: ਤਿਹਾੜ ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਉਸ ਦੀ ਮਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਦਰਅਸਲ ਭਗਵਾਨਪੁਰੀਆ ਦੀ ਮਾਂ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਜੱਗੂ ਭਗਵਾਨਪੁਰੀਆ ਨੂੰ ਜੇਲ੍ਹ 'ਚੋਂ ਬਾਹਰ ਲਿਆਉਣ ਸਮੇਂ ਬੁਲੇਟ ਪਰੂਫ ਜੈਕੇਟ ਅਤੇ ਗੱਡੀ ਮੁਹੱਈਆ ਕਰਵਾਈ ਜਾਵੇ।
ਹਾਈ ਕੋਰਟ ਨੇ ਇਸ ਮਾਮਲੇ 'ਚ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ 'ਚ ਬੰਦ ਹੈ, ਇਸ ਲਈ ਉਸ ਨੂੰ ਦਿੱਲੀ ਦੀ ਅਦਾਲਤ 'ਚ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ। ਜੱਗੂ ਭਗਵਾਨਪੁਰੀਆ ਨੂੰ ਡਰ ਹੈ ਕਿ ਜੇਕਰ ਉਸ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਤਾਂ ਉਸ ਦਾ ਕਤਲ ਹੋ ਸਕਦਾ ਹੈ।
ਜੱਗੂ ਭਗਵਾਨਪੁਰੀਆ ਦੀ ਮਾਂ ਨੂੰ ਅਪਣੇ ਪੁੱਤਰ ਦੇ ਐਨਕਾਊਂਟਰ ਦਾ ਖਦਸ਼ਾ ਹੈ। ਇਸ ਕਾਰਨ ਉਸ ਦੀ ਮਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚੀ ਸੀ। ਮੂਸੇਵਾਲਾ ਕਤਲ ਕਾਂਡ 'ਚ ਨਾਮ ਚਰਚਾ 'ਚ ਆਉਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕਰ ਸਕਦੀ ਹੈ।