ਉੱਤਰਾਖੰਡ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 26 ਲੋਕਾਂ ਦੀ ਗਈ ਜਾਨ
Published : Jun 6, 2022, 8:24 am IST
Updated : Jun 6, 2022, 8:24 am IST
SHARE ARTICLE
Major accident in Uttarakhand
Major accident in Uttarakhand

PM ਮੋਦੀ ਨੇ ਜਤਾਇਆ ਦੁੱਖ

 

ਉੱਤਰਕਾਸ਼ੀ : ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਐਤਵਾਰ ਸ਼ਾਮ ਨੂੰ ਮੱਧ ਪ੍ਰਦੇਸ਼ ਤੋਂ ਕਰੀਬ 30 ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਖੱਡ ਵਿੱਚ ਡਿੱਗ ਗਈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੱਸਿਆ- ਹਾਦਸੇ 'ਚ 26 ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਯਾਤਰੀ ਚਾਰਧਾਮ ਯਾਤਰਾ 'ਤੇ ਜਾ ਰਹੇ ਸਨ। NDRF ਦੀ ਟੀਮ ਬਚਾਅ ਕਾਰਜ ਚਲਾ ਰਹੀ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਆਫ਼ਤ ਕੰਟਰੋਲ ਰੂਮ ਤੋਂ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਐਤਵਾਰ ਦੇਰ ਰਾਤ ਦੇਹਰਾਦੂਨ ਲਈ ਰਵਾਨਾ ਹੋ ਗਏ।

 

 

Major accident in UttarakhandMajor accident in Uttarakhand

ਬੱਸ ਦਾ ਨੰਬਰ UK- 04 1541 ਹੈ। ਇਹ ਐਤਵਾਰ ਨੂੰ ਹਰਿਦੁਆਰ ਤੋਂ ਰਵਾਨਾ ਹੋਈ ਸੀ। ਥਾਣਾ ਪੁਰੋਲਾ ਦੇ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ- ਡੂੰਘੀ ਟੋਏ ਅਤੇ ਹਨੇਰਾ ਹੋਣ ਕਾਰਨ ਲਾਸ਼ਾਂ ਨੂੰ ਸੜਕ 'ਤੇ ਲਿਜਾਣ 'ਚ ਦਿੱਕਤ ਆਈ। ਉੱਤਰਾਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਕਿਹਾ- ਸਾਰੇ ਯਾਤਰੀ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਹਾਦਸੇ ਤੋਂ ਬਾਅਦ ਐਂਬੂਲੈਂਸ ਦੇ ਨਾਲ-ਨਾਲ ਮੈਡੀਕਲ ਟੀਮ ਵੀ ਮੌਕੇ 'ਤੇ ਮੌਜੂਦ ਹੈ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਬੱਸ ਵਿੱਚ ਡਰਾਈਵਰ ਅਤੇ ਕੰਡਕਟਰ ਤੋਂ ਇਲਾਵਾ 14 ਪੁਰਸ਼ ਅਤੇ 14 ਔਰਤਾਂ ਸਨ।

 

Major accident in UttarakhandMajor accident in Uttarakhand

ਉੱਤਰਾਖੰਡ 'ਚ ਵਾਪਰੇ ਦਰਦਨਾਕ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ
''ਉੱਤਰਾਖੰਡ ਵਿੱਚ ਵਾਪਰਿਆ ਬੱਸ ਹਾਦਸਾ ਬਹੁਤ ਦਰਦਨਾਕ ਹੈ।  ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੇਰੀ ਸੰਵੇਦਨਾ। ਸੂਬਾ ਸਰਕਾਰ ਦੀ ਦੇਖ-ਰੇਖ 'ਚ ਸਥਾਨਕ ਪ੍ਰਸ਼ਾਸਨ ਮੌਕੇ 'ਤੇ ਹੀ ਹਰ ਸੰਭਵ ਸਹਾਇਤਾ 'ਚ ਲੱਗਾ ਹੋਇਆ ਹੈ''

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰਾਖੰਡ ਵਿੱਚ ਬੱਸ ਹਾਦਸੇ ਤੋਂ ਬਾਅਦ ਦੁੱਖ ਪ੍ਰਗਟ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ। ਮੈਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਗੱਲ ਕੀਤੀ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਕਿਹਾ – ਉੱਤਰਾਖੰਡ ਵਿੱਚ ਚਾਰਧਾਮ ਦੀ ਯਾਤਰਾ ਲਈ ਯਮੁਨੋਤਰੀ ਧਾਮ ਜਾ ਰਹੀ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਸ਼ਰਧਾਲੂਆਂ ਦੀ ਮੌਤ ਹੋ ਗਈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement