ਰਿਕਟਰ ਪੈਮਾਨੇ 'ਤੇ ਤੀਬਰਤਾ ਰਹੀ 2.5
ਚੰਡੀਗੜ੍ਹ: ਹਰਿਆਣਾ ਦੇ ਝੱਜਰ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ  2.5 ਤੀਬਰਤਾ ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨ.ਸੀ.ਐਸ.) ਅਨੁਸਾਰ ਭੂਚਾਲ ਸਵੇਰੇ 7.08 ਵਜੇ ਆਇਆ। ਇਹ 12 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਫ਼ਿਲਹਾਲ ਇਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
                    
                