
8 ਜੂਨ ਤੋਂ 17 ਤਕ ਹੋਣਗੇ ਸਮਾਗਮ
ਚੰਡੀਗੜ੍ਹ: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਵਲੋਂ 215 ਭਾਰਤੀ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਭਾਰਤ ਵਿਚ ਪਾਕਿਸਤਾਨੀ ਦੂਤਾਵਾਸ ਨੇ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਵਿਚ 8 ਤੋਂ 17 ਜੂਨ 2023 ਤਕ ਸਾਲਾਨਾ ਸਮਾਗਮ ਹੋਣਗੇ।