ਨੌਜਵਾਨ ਨੇ ਔਰਤ ਨੂੰ ਕੀਤਾ ਅਗਵਾ, ਜ਼ਬਰਦਸਤੀ ਗੋਦ 'ਚ ਲੈ ਕੇ ਬਣਾਇਆ ਹੈਰਾਨ ਕਰਨ ਵਾਲਾ ਵੀਡੀਓ
Published : Jun 6, 2023, 9:16 pm IST
Updated : Jun 6, 2023, 9:16 pm IST
SHARE ARTICLE
rajasthan: Man kidnaps woman, forcibly lifts in arms for marriage rituals- shocking video triggers outrage
rajasthan: Man kidnaps woman, forcibly lifts in arms for marriage rituals- shocking video triggers outrage

ਪੱਛਮੀ ਰਾਜਸਥਾਨ ਦੀ ਸਰਹੱਦ ਨਾਲ ਜੁੜੇ ਜੈਸਲਮੇਰ ਜ਼ਿਲ੍ਹੇ ਦੇ ਮੋਹਨਗੜ੍ਹ ਦੀ ਹੈ ਘਟਨਾ

ਰਾਜਸਥਾਨ - ਪੱਛਮੀ ਰਾਜਸਥਾਨ ਦੀ ਸਰਹੱਦ ਨਾਲ ਜੁੜੇ ਜੈਸਲਮੇਰ ਜ਼ਿਲ੍ਹੇ ਦੇ ਮੋਹਨਗੜ੍ਹ ਥਾਣਾ ਖੇਤਰ ਦੇ ਸਾਂਖਲਾ ਪਿੰਡ ਵਿਚ ਇੱਕ ਔਰਤ ਨੂੰ ਅਗਵਾ ਕਰਨ ਦੀ ਦੀ ਘਟਨਾ ਤੋਂ ਬਾਅਦ ਉਸ ਮਹਿਵਾ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਇਕ ਨੌਜਵਾਨ ਨਾਲ ਫੇਰੇ ਲੈਂਦੇ ਹੋਏ ਦੇਖੀ ਜਾ ਸਕਦੀ ਹੈ। 
ਵੀਡੀਓ 'ਚ ਦੋਸ਼ੀ ਨੌਜਵਾਨ ਇਕ ਸੁੰਨਸਾਨ ਜਗ੍ਹਾ 'ਤੇ ਬੱਚੀ ਨੂੰ ਆਪਣੀ ਗੋਦ 'ਚ ਲੈ ਕੇ ਘਾਹ ਨੂੰ ਅੱਗ ਲਗਾ ਰਿਹਾ ਹੈ, ਜਿਸ ਦੇ ਆਲੇ-ਦੁਆਲੇ ਉਹ 7 ਫੇਰੇ ਲੈ ਰਹੇ ਹਨ। 

ਦੱਸ ਦਈਏ ਕਿ ਲੜਕੀ ਦੇ ਅਗਵਾ ਹੋਣ ਦਾ ਕਾਰਨ ਇਹ ਸੀ ਕਿ ਉਸ ਦੀ ਨੌਜਵਾਨ ਨਾਲ ਮੰਗਣੀ ਹੋਣ ਤੋਂ ਬਾਅਦ ਲੜਕੀ ਦੇ ਰਿਸ਼ਤੇਦਾਰਾਂ ਵੱਲੋਂ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰਨ 'ਤੇ ਗੁੱਸੇ 'ਚ ਆਏ ਨੌਜਵਾਨ ਨੇ ਲੜਕੀ ਨੂੰ ਅਗਵਾ ਕਰ ਲਿਆ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਲੜਕੀ ਦੇ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਨੇ ਸੋਮਵਾਰ ਨੂੰ ਜ਼ਿਲ੍ਹਾ ਕੁਲੈਕਟਰ ਦਫ਼ਤਰ ਵਿਚ ਪ੍ਰਦਰਸ਼ਨ ਕੀਤਾ ਅਤੇ ਕਲੈਕਟਰ ਅਤੇ ਪੁਲਿਸ ਸੁਪਰਡੈਂਟ ਨੂੰ ਇੱਕ ਮੰਗ ਪੱਤਰ ਸੌਂਪ ਕੇ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। 

ਦਰਅਸਲ ਇਹ ਮਾਮਲਾ 1 ਜੂਨ ਦਾ ਹੈ ਜਦੋਂ ਕੁਝ ਲੋਕ ਫਾਰਚੂਨਰ 'ਚ ਸਵਾਰ ਹੋ ਕੇ ਪਿੰਡ ਸਾਂਖਲਾ 'ਚ ਇਕ ਲੜਕੀ ਕੋਲ ਆਏ ਅਤੇ ਲੜਕੀ ਨੂੰ ਉਸ ਦੇ ਘਰ ਦੇ ਬਾਹਰੋਂ ਅਗਵਾ ਕਰ ਕੇ ਲੈ ਗਏ। ਪੁਲਸ ਨੇ ਕੁਝ ਘੰਟਿਆਂ 'ਚ ਹੀ ਲੜਕੀ ਦੀ ਭਾਲ ਕਰ ਕੇ ਉਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਪੁਲਸ ਨੇ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। 

ਜੈਸਲਮੇਰ ਕਲੈਕਟਰੇਟ 'ਚ ਪ੍ਰਦਰਸ਼ਨ ਕਰਨ ਆਏ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਲੜਕੀ ਦਾ 12 ਜੂਨ ਨੂੰ ਵਿਆਹ ਹੈ। ਅਜਿਹੇ 'ਚ ਉਨ੍ਹਾਂ ਨੂੰ ਬਦਨਾਮ ਕਰਨ ਲਈ ਵੀਡੀਓ ਵਾਇਰਲ ਕੀਤਾ ਜਾ ਰਿਹਾ ਹੈ। ਲੜਕੀ ਦੇ ਰਿਸ਼ਤੇਦਾਰਾਂ ਨੇ ਮੰਗ ਕੀਤੀ ਹੈ ਕਿ ਲੜਕੀ ਨੂੰ ਅਗਵਾ ਕਰਨ ਅਤੇ ਵੀਡੀਓ ਵਾਇਰਲ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਸਾਰੇ ਮੁਲਜ਼ਮ ਸ਼ਰੇਆਮ ਘੁੰਮ ਰਹੇ ਹਨ। ਲੜਕੀ ਨੂੰ ਦੁਬਾਰਾ ਅਗਵਾ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। 

ਰਿਸ਼ਤੇਦਾਰਾਂ ਨੇ ਮੰਗ ਪੱਤਰ ਦੇ ਕੇ ਦੱਸਿਆ ਕਿ ਜੇਕਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਲੜਕੀ ਨੂੰ 1 ਜੂਨ ਦੀ ਸਵੇਰ ਨੂੰ ਪੁਸ਼ਪਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਪਿੰਡ ਸਾਂਖਲਾ ਤੋਂ ਘਰ ਦੇ ਸਾਹਮਣੇ ਤੋਂ ਅਗਵਾ ਕਰ ਲਿਆ ਸੀ। 

ਮੁਲਜ਼ਮ ਨੌਜਵਾਨ ਪੁਸ਼ਪਿੰਦਰ ਸਿੰਘ ਵੱਲੋਂ ਲੜਕੀ ਨੂੰ ਜ਼ਬਰਦਸਤੀ ਅਗਵਾ ਕਰਕੇ ਸੁੰਨਸਾਨ ਥਾਂ ’ਤੇ ਲਿਜਾ ਕੇ ਅੱਗ ਬਾਲ ਕੇ ਜ਼ਬਰਦਸਤੀ ਵਿਆਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਬਣਾਈ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਲੜਕੀ ਨੂੰ ਬਦਨਾਮ ਕਰਨ ਲਈ ਵੀਡੀਓ ਵੀ ਵਾਇਰਲ ਕੀਤੀ ਗਈ ਹੈ ਅਤੇ ਧਮਕੀ ਦਿੱਤੀ ਜਾ ਰਹੀ ਹੈ ਕਿ ਉਸ ਦਾ ਕਿਤੇ ਹੋਰ ਵਿਆਹ ਨਹੀਂ ਹੋਣ ਦਿੱਤਾ ਜਾਵੇਗਾ। 
 

 

SHARE ARTICLE

ਏਜੰਸੀ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement