Kota Suicide News: ਕੋਟਾ ਵਿਚ ਇਕ ਹੋਰ ਵਿਦਿਆਰਥਣ ਨੇ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
Published : Jun 6, 2024, 1:46 pm IST
Updated : Jun 6, 2024, 2:00 pm IST
SHARE ARTICLE
Another student committed suicide in Kota News in punjabi
Another student committed suicide in Kota News in punjabi

Kota Suicide News: ਸੁਸਾਈਡ ਦੇ ਕਾਰਨਾਂ ਦਾ ਨਹੀਂ ਲੱਗ ਸਕਿਆ ਪਤਾ

Another student committed suicide in Kota News in punjabi: ਨੈਸ਼ਨਲ ਐਲੀਜੀਬਿਲਟੀ ਕਮ ਐਂਟਰੈਂਸ ਟੈਸਟ-ਯੂਜੀ (ਐਨਈਈਟੀ-ਯੂਜੀ) ਦੇ ਨਤੀਜੇ ਐਲਾਨੇ ਜਾਣ ਤੋਂ ਇਕ ਦਿਨ ਬਾਅਦ, ਰਾਜਸਥਾਨ ਦੇ ਕੋਟਾ ਵਿਚ ਇਕ 18 ਸਾਲਾ ਉਮੀਦਵਾਰ ਨੇ ਕਥਿਤ ਤੌਰ 'ਤੇ ਇਕ ਇਮਾਰਤ ਦੀ ਨੌਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।

ਇਹ ਵੀ ਪੜ੍ਹੋ: Jagraon News: ਯਾਰ ਨੇ ਕਰ ਦਿੱਤੀ ਯਾਰ-ਮਾਰ, ਘਰੋਂ ਨਾਲ ਲਿਜਾ ਕੇ ਖੇਤਾਂ ਵਿਚ ਦਿਤਾ ਮਾਰ! 

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਗੀਸ਼ਾ ਤਿਵਾਰੀ ਵਜੋਂ ਹੋਈ ਹੈ ਅਤੇ ਉਹ ਉਸੇ ਇਮਾਰਤ ਦੀ ਪੰਜਵੀਂ ਮੰਜ਼ਿਲ 'ਤੇ ਆਪਣੀ ਮਾਂ ਅਤੇ ਭਰਾ ਨਾਲ ਰਹਿੰਦੀ ਸੀ। ਪੁਲਿਸ ਨੇ ਦੱਸਿਆ ਕਿ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੂਲ ਰੂਪ ਵਿਚ ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਦੀ ਵਸਨੀਕ ਬਗੀਸ਼ਾ ਤਿਵਾਰੀ ਕੋਟਾ ਵਿੱਚ ਇੱਕ ਕੋਚਿੰਗ ਸੰਸਥਾ ਵਿੱਚ NEET-UG ਦੀ ਤਿਆਰੀ ਕਰ ਰਹੀ ਸੀ।

ਇਹ ਵੀ ਪੜ੍ਹੋ: Health News: ਸਰੀਰ ਨੂੰ ਤੰਦਰੁਸਤ ਰੱਖਣ ਲਈ ਰੋਜ਼ਾਨਾ ਖਾਉ ਇਨ੍ਹਾਂ ਕੱਚੀਆਂ ਸਬਜ਼ੀਆਂ ਦਾ ਸਲਾਦ

ਜਵਾਹਰ ਨਗਰ ਥਾਣੇ ਦੇ ਸਰਕਲ ਇੰਸਪੈਕਟਰ ਹਰੀਨਾਰਾਇਣ ਸ਼ਰਮਾ ਨੇ ਵੀਰਵਾਰ ਸਵੇਰੇ ਦੱਸਿਆ ਕਿ ਉਸ ਦਾ ਭਰਾ 12ਵੀਂ ਜਮਾਤ ਵਿੱਚ ਪੜ੍ਹਦਾ ਹੈ ਅਤੇ ਸਾਂਝੀ ਦਾਖ਼ਲਾ ਪ੍ਰੀਖਿਆ (ਜੇਈਈ) ਦੀ ਤਿਆਰੀ ਕਰ ਰਿਹਾ ਹੈ। ਨੈਸ਼ਨਲ ਟੈਸਟਿੰਗ ਏਜੰਸੀ ਨੇ ਮੰਗਲਵਾਰ ਨੂੰ ਮੈਡੀਕਲ ਦਾਖਲਾ ਪ੍ਰੀਖਿਆ ਦੇ ਨਤੀਜੇ ਘੋਸ਼ਿਤ ਕੀਤੇ ਸਨ। ਸਰਕਲ ਇੰਸਪੈਕਟਰ ਨੇ ਦੱਸਿਆ ਕਿ ਜਦੋਂ ਤਿਵਾੜੀ ਇਮਾਰਤ ਦੀ ਨੌਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਛਾਲ ਮਾਰਨ ਜਾ ਰਹੀ ਸੀ ਤਾਂ ਇਕ ਔਰਤ ਨੇ ਉਸ ਨੂੰ ਅਜਿਹਾ ਕਰਦੇ ਦੇਖਿਆ ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ  ਉਦੋਂ ਨੂੰ ਉਸ ਨੇ ਛਾਲ ਮਾਰ ਦਿਤੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ਰਮਾ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਅਤੇ ਹੋਰ ਲੋਕ ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਇਕ ਘੰਟੇ ਬਾਅਦ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਨੇ NEET-UG ਦੀ ਪ੍ਰੀਖਿਆ ਦਿੱਤੀ ਸੀ ਪਰ ਉਸ ਨੇ ਇਹ ਕਦਮ ਕਿਉਂ ਚੁੱਕਿਆ ਫਿਲਹਾਲ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ।

(For more Punjabi news apart from Another student committed suicide in Kota News in punjabi , stay tuned to Rozana Spokesman)

Location: India, Rajasthan

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement