
ਮੁੱਖ ਮੰਤਰੀ ਸਰਮਾ ਨੇ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਅਸਾਮ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕੀਤੀ।
Assam News: ਗੁਹਾਟੀ - ਅਸਾਮ ਦੇ ਕਾਰਬੀ ਆਂਗਲੌਂਗ ਜ਼ਿਲ੍ਹੇ 'ਚ ਪੁਲਿਸ ਨੇ 8 ਕਰੋੜ ਰੁਪਏ ਦੀ 'ਯਾਬਾ' ਗੋਲੀਆਂ ਜ਼ਬਤ ਕੀਤੀਆਂ ਹਨ ਅਤੇ ਨਾਲ ਹੀ ਦੋ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕਾਰਬੀ ਆਂਗਲੌਂਗ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਦਿੱਲੀ ਪੁਆਇੰਟ 'ਤੇ ਇੱਕ ਵਾਹਨ ਨੂੰ ਰੋਕਿਆ ਗਿਆ। ਵਾਹਨ ਵਿਚੋਂ 8 ਕਰੋੜ ਰੁਪਏ ਦੀ ਕੀਮਤ ਦੀਆਂ 40,000 'ਯਾਬਾ' ਗੋਲੀਆਂ ਜ਼ਬਤ ਕੀਤੀਆਂ ਗਈਆਂ ਹਨ। "
ਉਨ੍ਹਾਂ ਅੱਗੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਦੇ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਯਾਬਾ' ਦੀਆਂ ਗੋਲੀਆਂ ਵਿਚ ਨਸ਼ੀਲੇ ਪਦਾਰਥਾਂ ਦੇ ਉਤੇਜਕ ਮੈਥਾਮਫੇਟਾਮਾਈਨ ਅਤੇ ਕੈਫੀਨ ਹੁੰਦੇ ਹਨ। ਮੁੱਖ ਮੰਤਰੀ ਸਰਮਾ ਨੇ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਅਸਾਮ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕੀਤੀ।