Delhi News : ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ 

By : BALJINDERK

Published : Jun 6, 2025, 4:38 pm IST
Updated : Jun 6, 2025, 4:38 pm IST
SHARE ARTICLE
Election Commission
Election Commission

Delhi News :ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਹੋਰ ਬੇਹਤਰ ਤਾਲਮੇਲ ਤੇ ਵੋਟਰਾਂ ਤੱਕ ਪੁੱਜਦਾ ਕਰਨ ਲਈ ਸਾਰਥਕ ਜਾਣਕਾਰੀ ਦੇਣਾ ਸੀ

 

Delhi News in Punjabi : ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਵੀਰਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ।  ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਹੋਰ ਬੇਹਤਰ ਤਾਲਮੇਲ, ਸੋਸ਼ਲ ਮੀਡੀਆ ਦੀ ਯੋਗ ਵਰਤੋਂ ਅਤੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਨੂੰ ਹਰ ਵੋਟਰ ਤੱਕ ਪੁੱਜਦਾ ਕਰਨ ਲਈ ਸਾਰਥਕ ਰਣਨੀਤੀ ਬਾਰੇ ਜਾਣਕਾਰੀ ਦੇਣਾ ਸੀ।

ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਵਿੱਚੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਾਜ਼ਰੀ ਭਰੀ। ਪੰਜਾਬ ਤੋਂ ਸੂਚਨਾ ਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਨੇ ਹਿੱਸਾ ਲਿਆ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਬੋਧਨ ਕੀਤਾ ਅਤੇ ਮੀਡੀਆ ਅਫਸਰਾਂ ਨੂੰ ਹੋਰ ਸਰਗਰਮ ਅਤੇ ਅੱਪਡੇਟ ਰਹਿਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੌਰਾਨ ਵੋਟਰਾਂ ਤੱਕ ਸੂਚਨਾਵਾਂ ਪਹੁੰਚਾਉਣ ਲਈ ਪੰਜਾਬ ਵੱਲੋਂ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਕੀਤੇ ਫੇਸਬੁੱਕ ਲਾਈਵ, ਵੋਟਰਾਂ ਦੇ ਸਵਾਲਾਂ ਦੇ ਲਾਈਵ ਜਵਾਬ ਅਤੇ ਪੋਡਕਾਸਟ ਸੀਰੀਜ਼ ਬਾਰੇ ਦੱਸਿਆ ਗਿਆ।  ਇਸ ਤੋਂ ਇਲਾਵਾ ਮੀਡੀਆ ਦੇ ਵੱਖ-ਵੱਖ ਸਾਧਨਾਂ ਰਾਹੀਂ ਰੋਜ਼ਾਨਾ ਦਿੱਤੀਆਂ ਜਾਣ ਵਾਲੀਆਂ ਸੂਚਨਾਵਾਂ, ਜਾਣਕਾਰੀਆਂ ਤੇ ਗਤੀਵਿਧੀਆਂ ਬਾਬਤ ਵੀ ਦੱਸਿਆ ਗਿਆ।

(For more news apart from Election Commission organizes one-day orientation program media officers across country News in Punjabi, stay tuned to Rozana Spokesman)

Location: India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement