ਖ਼ਬਰਾਂ |

ਤਾਜ਼ਾ |

ਤਰੁਣ ਚੁੱਘ ਨੇ ਰਾਜ ਸਭਾ ਲਈ ਮੱਧ ਪ੍ਰਦੇਸ਼ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ 

By : JAGDISH

Published : Jun 6, 2026, 7:02 pm IST
Updated : Jun 6, 2026, 7:02 pm IST
SHARE ARTICLE
Tarun Chugh files nomination for Rajya Sabha from Madhya Pradesh
Tarun Chugh files nomination for Rajya Sabha from Madhya Pradesh

ਮੁੱਖ ਮੰਤਰੀ ਡਾ. ਮੋਹਨ ਯਾਦਵ, ਸੂਬਾ ਭਾਜਪਾ ਪ੍ਰਧਾਨ ਹੇਮੰਤ ਖੰਡੇਲਵਾਲ ਸਣੇ ਵੱਡੀ ਗਿਣਤੀ ਭਾਜਪਾ ਆਗੂ ਰਹੇ ਮੌਜੂਦ

ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਦੇ ਉਮੀਦਵਾਰ ਤਰੁਣ ਚੁੱਘ ਨੇ ਅੱਜ ਮੱਧ ਪ੍ਰਦੇਸ਼ ਵਿਧਾਨ ਸਭਾ ਪਹੁੰਚ ਕੇ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ: ਮੋਹਨ ਯਾਦਵ, ਪ੍ਰਦੇਸ਼ ਭਾਜਪਾ ਪ੍ਰਧਾਨ ਹੇਮੰਤ ਖੰਡੇਲਵਾਲ, ਸੂਬਾ ਸਰਕਾਰ ਦੇ ਮੰਤਰੀ, ਸੀਨੀਅਰ ਭਾਜਪਾ ਆਗੂ, ਪਾਰਟੀ ਅਧਿਕਾਰੀ ਅਤੇ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ। ਨਾਮਜ਼ਦਗੀ ਭਰਨ ਮੌਕੇ ਭਾਜਪਾ ਵਰਕਰਾਂ ਤੇ ਆਗੂਆਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਰਾਜ ਭਰ ਦੇ ਵਰਕਰਾਂ ਨੇ ਤਰੁਣ ਚੁੱਘ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਸੰਸਦੀ ਕਾਰਜਕਾਲ ਦੀ ਕਾਮਨਾ ਕੀਤੀ।

ਇਸ ਮੌਕੇ ਤਰੁਣ ਚੁੱਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਇੱਕ ਆਮ ਵਰਕਰ 'ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਹ ਉਸ ਲਈ ਮਾਣ ਹੀ ਨਹੀਂ ਸਗੋਂ ਵੱਡੀ ਜ਼ਿੰਮੇਵਾਰੀ ਵੀ ਹੈ।
 

Location: India, Madhya Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement