ਉੜੀਸਾ ਵਿਚ ਮੁਕਾਬਲੇ ਦੌਰਾਨ ਚਾਰ ਮਾਉਵਾਦੀ ਹਲਾਕ
Published : Jul 6, 2020, 9:38 am IST
Updated : Jul 6, 2020, 9:38 am IST
SHARE ARTICLE
File Photo
File Photo

ਉੜੀਸਾ ਦੇ ਕੰਧਮਾਲ ਜ਼ਿਲ੍ਹੇ ਦੇ ਸੰਘਣੇ ਜੰਗਲ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਘੱਟੋ ਘੱਟ ਚਾਰ ਮਾਉਵਾਦੀ ਮਾਰੇ

ਭੁਵਨੇਸ਼ਵਰ, 5 ਜੁਲਾਈ : ਉੜੀਸਾ ਦੇ ਕੰਧਮਾਲ ਜ਼ਿਲ੍ਹੇ ਦੇ ਸੰਘਣੇ ਜੰਗਲ ਵਿਚ ਐਤਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਘੱਟੋ ਘੱਟ ਚਾਰ ਮਾਉਵਾਦੀ ਮਾਰੇ ਗਏ। ਡੀਜੀਪੀ ਅਭੇ ਨੇ ਦਸਿਆ ਕਿ ਮੁਕਾਬਲੇ ਵਿਚ ਕੁੱਝ ਮਾਉਵਾਦੀ ਜ਼ਖ਼ਮੀ ਵੀ ਹੋਏ ਹਨ। ਉਨ੍ਹਾਂ ਦਸਿਆ ਕਿ ਖ਼ੁਫ਼ੀਆ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਮੁਹਿੰਮ ਸਮੂਹ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਸਵੈ ਸੇਵੀ ਬਲ ਦੇ ਅਧਿਕਾਰੀਆਂ ਨੇ ਬਲ ਨੇ ਤੜਕੇ ਕੰਧਮਾਲ ਜ਼ਿਲ੍ਹੇ ਵਿਚ ਜੰਗਲ ਵਿਚ ਤਲਾਸ਼ੀ ਮੁਹਿੰਮ ਵਿੱਢੀ।

File PhotoFile Photo

ਡੀਜੀਪੀ ਨੇ ਦਸਿਆ ਕਿ ਮੁਕਾਬਲੇ ਦੌਰਾਨ ਚਾਰ ਮਾਉਵਾਦੀ ਮਾਰੇ ਗਏ ਅਤੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਅਸਲਾ ਤੇ ਗੋਲੀ ਸਿੱਕਾ ਬਰਾਮਦ ਹੋਇਆ। ਉਨ੍ਹਾਂ ਦਸਿਆ ਕਿ ਚਾਰਾਂ ਦੇ ਪਾਬੰਦੀਸ਼ੁਦਾ ਸੀਪੀਆਈ ਮਾਉਵਾਦੀ ਦੇ ਮੈਂਬਰ ਹੋਣ ਦਾ ਸ਼ੱਕ ਹੈ। ਕਈ ਪੁਲਿਸ ਅਧਿਕਾਰੀ ਘਟਨਾ ਸਥਾਨ 'ਤੇ ਪੁੱਜੇ ਅਤੇ ਪੁਲਿਸ ਅਧਿਕਾਰੀ ਪ੍ਰਤੀਕ ਸਿੰਘ ਨੇ ਦਸਿਆ ਕਿ ਮਾਰੇ ਗਏ ਨਕਸਲੀਆਂ ਵਿਚ ਇਕ ਔਰਤ ਵੀ ਸ਼ਾਮਲ ਹੈ। 

ਮੁੱਖ ਸਕੱਤਰ ਏ ਕੇ ਤ੍ਰਿਪਾਠੀ ਨੇ ਸੁਰੱਖਿਆ ਬਲਾਂ ਨੂੰ ਵਧਾਈ ਦਿਤੀ ਅਤੇ ਕਿਹਾ ਕਿ ਇਸ ਮੁਹਿੰਮ ਨੇ ਦਹਿਸ਼ਤਗਰਦਾਂ ਨਾਲ ਲੜਨ ਦੇ ਉੜੀਸਾ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ, 'ਕੰਧਮਾਲ ਵਿਚ ਮੁਹਿੰਮ ਸਫ਼ਲ ਰਹੀ ਹੈ। ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਦੇ ਹੌਸਲੇ ਨੂੰ ਸਲਾਮ। ਦਹਿਸ਼ਤਗਰਦੀ ਤੋਂ ਮੁਕਤ ਕਰਨ ਅਤੇ ਰਾਜ ਦੇ ਸੰਪੂਰਨ ਵਿਕਾਸ ਨੂੰ ਗਤੀ ਦੇਣ ਦੇ ਸਾਡੇ ਸੰਕਲਪ ਨੂੰ ਮਜ਼ਬੂਤੀ ਮਿਲੀ ਹੈ।' (ਏਜੰਸੀ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM
Advertisement