
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਐਤਵਾਰ ਨੂੰ ਮੁਲਾਕਾਤ ਕੀਤੀ
ਨਵੀਂ ਦਿੱਲੀ, 5 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਐਤਵਾਰ ਨੂੰ ਮੁਲਾਕਾਤ ਕੀਤੀ ਅਤੇ ਦੋਹਾਂ ਆਗੂਆਂ ਨੇ ਕੌਮੀ ਤੇ ਕੌਮਾਂਤਰੀ ਅਹਿਮੀਅਤ ਦੇ ਮੁੱਦਿਆਂ 'ਤੇ ਗੱਲਬਾਤ ਕੀਤੀ। ਰਾਸ਼ਟਰਪਤੀ ਭਵਨ ਨੇ ਬੈਠਕ ਮਗਰੋਂ ਟਵਿਟਰ 'ਤੇ ਦਸਿਆ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੌਮੀ ਅਤੇ ਕੌਮਾਂਤਰੀ ਅਹਿਮੀਅਤ ਦੇ ਮੁੱਦਿਆਂ ਨਾਲ ਜੁੜੀ ਜਾਣਕਾਰੀ ਦਿਤੀ।'
File Photo
ਇਹ ਬੈਠਕ ਅਜਿਹੇ ਸਮੇਂ ਹੋਈ ਹੈ ਜਦ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ਵਿਚ 15 ਜੂਨ ਨੂੰ ਚੀਨੀ ਅਤੇ ਭਾਰਤੀ ਫ਼ੌਜੀ ਬਲਾਂ ਵਿਚਾਲੇ ਹੋਈ ਝੜਪ ਮਗਰੋਂ ਪ੍ਰਧਾਨ ਮੰਤਰੀ ਨੇ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਲੇਹ ਦਾ ਦੌਰਾ ਕੀਤਾ ਅਤੇ ਜਵਾਨਾਂ ਨੂੰ ਸੰਬੋਧਤ ਕੀਤਾ ਸੀ। ਇਸ ਝੜਪ ਵਿਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿਚ ਚੀਨ ਨੂੰ ਵੀ ਕਾਫ਼ੀ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ। (ਏਜੰਸੀ)