ਆਮ ਆਦਮੀ ’ਤੇ ਮਹਿੰਗਾਈ ਦੀ ਮਾਰ: ਫਿਰ ਵਧੀਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
Published : Jul 6, 2022, 10:00 am IST
Updated : Jul 6, 2022, 10:00 am IST
SHARE ARTICLE
LPG cylinder price hike
LPG cylinder price hike

14 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿਚ 50 ਰੁਪਏ ਦਾ ਵਾਧਾ


ਨਵੀਂ ਦਿੱਲੀ: ਆਮ ਆਦਮੀ ’ਤੇ ਇਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰ ਵਿਚ 50 ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਦਿੱਲੀ 'ਚ 14.2 ਕਿਲੋ ਦਾ ਸਿਲੰਡਰ 1053 ਰੁਪਏ ਦਾ ਹੋ ਗਿਆ ਹੈ। 5 ਕਿਲੋ ਦੇ ਛੋਟੇ ਸਿਲੰਡਰ ਦੀ ਕੀਮਤ ਵਿਚ ਵੀ 18 ਰੁਪਏ ਦਾ ਵਾਧਾ ਕੀਤਾ ਗਿਆ ਹੈ ਪਰ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ 8.50 ਰੁਪਏ ਦੀ ਕਟੌਤੀ ਕੀਤੀ ਗਈ ਹੈ।

LPG cylinder LPG cylinder

ਵਧੀ ਹੋਈ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ। ਇਸ ਵਾਧੇ ਤੋਂ ਬਾਅਦ ਕੋਲਕਾਤਾ 'ਚ 14.2 ਕਿਲੋ ਸਿਲੰਡਰ ਦੀ ਕੀਮਤ 1079 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ 'ਚ ਇਸ ਦੀ ਕੀਮਤ 1052 ਰੁਪਏ ਤੱਕ ਪਹੁੰਚ ਗਈ ਹੈ। ਚੇਨਈ ਦੇ ਖਪਤਕਾਰਾਂ ਨੂੰ ਹੁਣ ਘਰੇਲੂ ਗੈਸ ਸਿਲੰਡਰ ਲਈ 1068 ਰੁਪਏ ਦੇਣੇ ਹੋਣਗੇ। ਘਰੇਲੂ ਗੈਸ ਸਿਲੰਡਰ ਦੀ ਕੀਮਤ ਪਹਿਲਾਂ 19 ਮਈ ਨੂੰ ਬਦਲੀ ਗਈ ਸੀ। ਦੂਜੇ ਪਾਸੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿਚ ਇਕ ਵਾਰ ਫਿਰ ਕਟੌਤੀ ਕੀਤੀ ਗਈ ਹੈ।

LPG Gas CylinderLPG Gas Cylinder

ਇਸ ਮਹੀਨੇ ਹੁਣ ਤੱਕ ਦੂਜੀ ਵਾਰ ਕਟੌਤੀ ਕੀਤੀ ਗਈ ਹੈ। 1 ਜੁਲਾਈ ਨੂੰ ਇਸ ਦੀ ਕੀਮਤ 'ਚ 198 ਰੁਪਏ ਦੀ ਕਟੌਤੀ ਕੀਤੀ ਗਈ ਸੀ। ਅੱਜ ਦੀ ਕਟੌਤੀ ਤੋਂ ਬਾਅਦ ਦਿੱਲੀ ਵਿਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2012.50 ਰੁਪਏ ਰਹਿ ਗਈ ਹੈ। ਇਹ ਹੁਣ ਕੋਲਕਾਤਾ ਵਿਚ 2,132 ਰੁਪਏ ਵਿਚ ਉਪਲਬਧ ਹੋਵੇਗਾ। ਦੂਜੇ ਪਾਸੇ ਮੁੰਬਈ ਵਿਚ ਇਸਦੀ ਕੀਮਤ 1972.50 ਰੁਪਏ ਅਤੇ ਚੇਨਈ ਵਿਚ 2177.50 ਰੁਪਏ ਹੋਵੇਗੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM
Advertisement