
ਨਿਆਂਇਕ ਹਿਰਾਸਤ ਵਿਚ ਵਾਧਾ, 31 ਜੁਲਾਈ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਨੀਸ਼ ਨੂੰ ਰਾਹਤ ਨਾ ਦਿੰਦਿਆਂ ਉਨ੍ਹਾਂ ਦੀ ਹਿਰਾਸਤ ਵਧਾ ਦਿਤੀ ਹੈ ਅਤੇ ਹੁਣ ਅਗਲੀ ਸੁਣਵਾਈ 31 ਜੁਲਾਈ ਨੂੰ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ-ਕਪੂਰਥਲਾ ਰੋਡ 'ਤੇ ਇਨੋਵਾ ਗੱਡੀ ਨੇ ਆਟੋ ਨੂੰ ਮਾਰੀ ਟੱਕਰ
ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਸੁਰੱਖਿਆ ਨੂੰ ਲੈ ਕੇ ਵੀਡੀਉ ਕਾਨਫ਼ਰੰਸਿੰਗ ਰਾਹੀਂ ਮਨੀਸ਼ ਸਿਸੋਦੀਆ ਨੂੰ ਪੇਸ਼ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਹਾਲਾਂਕਿ ਸਿਸੋਦੀਆ ਦੇ ਵਕੀਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਸੁਣਵਾਈ ਲਈ ਸਰੀਰਕ ਤੌਰ 'ਤੇ ਮੌਜੂਦ ਰਹਿਣ ਦਾ ਅਧਿਕਾਰ ਹੈ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਅਧਿਕਾਰ ਵਿਚ ਕਟੌਤੀ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ: ਪਟਿਆਲਾ 'ਚ ਕਰੰਟ ਲੱਗਣ ਨਾਲ ਮਾਂ ਤੇ ਉਸਦੀ 10 ਮਹੀਨਿਆਂ ਦੀ ਮਾਸੂਮ ਬੱਚੀ ਦੀ ਮੌਤ
ਇਸ ਤੋਂ ਬਾਅਦ ਜੱਜ ਨੇ ਹੁਕਮ ਦਿਤਾ ਕਿ ਹੁਣ ਮਨੀਸ਼ ਸਿਸੋਦੀਆ ਨੂੰ ਅਦਾਲਤ 'ਚ ਸਰੀਰਕ ਤੌਰ 'ਤੇ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਅਦਾਲਤ ਨੇ ਸੀ.ਬੀ.ਆਈ. ਨੂੰ ਪੁਛਿਆ ਕਿ ਕੀ ਮੁਲਜ਼ਮਾਂ ਨੂੰ ਚਾਰਜਸ਼ੀਟ ਦੇ ਦਸਤਾਵੇਜ਼ ਦੇ ਦਿਤੇ ਗਏ ਹਨ? ਇਸ ਦਾ ਜਵਾਬ ਦਿੰਦਿਆਂ ਸੀ.ਬੀ.ਆਈ. ਨੇ ਦਸਿਆ ਕਿ ਸਾਰੇ ਮੁਲਜ਼ਮਾਂ ਨੂੰ ਚਾਰਜਸ਼ੀਟ ਦੇ ਦਸਤਾਵੇਜ਼ ਦੇ ਦਿਤੇ ਗਏ ਹਨ।