ਮੱਧ ਪ੍ਰਦੇਸ਼: ਪਿਸ਼ਾਬ ਕਾਂਡ ਦੇ ਪੀੜਤ ਨੂੰ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਬੁਲਾਇਆ ਘਰ, ਪੈਰ ਧੋ ਕੇ ਮੰਗੀ ਮੁਆਫ਼ੀ
Published : Jul 6, 2023, 1:49 pm IST
Updated : Jul 6, 2023, 1:49 pm IST
SHARE ARTICLE
Madhya Pradesh CM Shivraj Singh Chouhan washes feet of urination incident victim
Madhya Pradesh CM Shivraj Singh Chouhan washes feet of urination incident victim

ਕਿਹਾ, ਹੁਣ ਤੋਂ ਤੁਸੀਂ ਮੇਰੇ ਦੋਸਤ ਹੋ

 

ਭੋਪਾਲ: ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਪਿਸ਼ਾਬ ਘਟਨਾ ਦੇ ਪੀੜਤ ਨੌਜੁਆਨ ਦੇ ਪੈਰ ਧੋਤੇ ਅਤੇ ਉਸ ਤੋਂ ਮੁਆਫ਼ੀ ਮੰਗੀ। ਚੌਹਾਨ ਨੇ ਕਿਹਾ ਕਿ ਉਹ ਇਸ ਘਟਨਾ ਤੋਂ ਦੁਖੀ ਹਨ। ਉਨ੍ਹਾਂ ਨੇ ਭੋਪਾਲ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਫਰਸ਼ 'ਤੇ ਬੈਠ ਕੇ ਅਦਿਵਾਸੀ ਨੌਜੁਆਨ ਦਸ਼ਮਤ ਰਾਵਤ ਦੇ ਪੈਰ ਧੋਤੇ। ਉਨ੍ਹਾਂ ਨੇ ਨੌਜੁਆਨ ਨੂੰ 'ਸੁਦਾਮਾ' ਦਸਦਿਆਂ ਕਿਹਾ, "ਦਸ਼ਮਤ, ਤੁਸੀਂ ਹੁਣ ਮੇਰੇ ਮਿੱਤਰ ਹੋ।"

ਇਹ ਵੀ ਪੜ੍ਹੋ: ਜਲੰਧਰ-ਕਪੂਰਥਲਾ ਰੋਡ 'ਤੇ ਇਨੋਵਾ ਗੱਡੀ ਨੇ ਆਟੋ ਨੂੰ ਮਾਰੀ ਟੱਕਰ   

ਇਕ ਅਧਿਕਾਰੀ ਨੇ ਦਸਿਆ ਕਿ ਇਸ ਦੌਰਾਨ ਚੌਹਾਨ ਨੇ ਉਸ ਨਾਲ ਵੱਖ-ਵੱਖ ਮੁੱਦਿਆਂ 'ਤੇ ਵੀ ਚਰਚਾ ਕੀਤੀ, ਖਾਸ ਤੌਰ 'ਤੇ ਇਹ ਜਾਣਨ ਲਈ ਕਿ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਸ ਤਕ ਪਹੁੰਚ ਰਿਹਾ ਹੈ ਜਾਂ ਨਹੀਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਆਦਿਵਾਸੀ ਨੌਜੁਆਨ ਨੇ ਇਥੇ ਸਮਾਰਟ ਸਿਟੀ ਪਾਰਕ ਵਿਖੇ ਮਿਲ ਕੇ ਬੂਟੇ ਲਗਾਏ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਵਕੀਲ ਵਿਰੁਧ ਕੇਸ ਦਰਜ

ਜ਼ਿਕਰਯੋਗ ਹੈ ਕਿ ਆਦਿਵਾਸੀ ਨੌਜੁਆਨ 'ਤੇ ਪਿਸ਼ਾਬ ਕਰਨ ਦੀ ਵੀਡੀਉ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਸਬੰਧ 'ਚ ਮਾਮਲਾ ਦਰਜ ਕੀਤਾ ਸੀ। ਉਸ ਨੂੰ ਮੰਗਲਵਾਰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ 'ਤੇ ਭਾਰਤੀ ਦੰਡਾਵਲੀ ਦੀ ਧਾਰਾ 294 ਅਤੇ 504 ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕਥਾਮ) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਦਿੱਲੀ ਆਬਕਾਰੀ ਨੀਤੀ ਮਾਮਲਾ: ਸਰੀਰਕ ਤੌਰ 'ਤੇ ਅਦਾਲਤ ਵਿਚ ਪੇਸ਼ ਹੋ ਸਕਣਗੇ ਮਨੀਸ਼ ਸਿਸੋਦੀਆ 

ਇਸ ਦੇ ਨਾਲ ਹੀ ਮੁਲਜ਼ਮ ਵਿਰੁਧ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਪ੍ਰਵੇਸ਼ ਸ਼ੁਕਲਾ ਦੀ ਗ੍ਰਿਫ਼ਤਾਰੀ ਤੋਂ ਕੁੱਝ ਘੰਟਿਆਂ ਬਾਅਦ ਸਥਾਨਕ ਅਧਿਕਾਰੀਆਂ ਨੇ ਬੁਧਵਾਰ ਨੂੰ ਉਸ ਦੇ ਪਿਤਾ ਦੇ ਘਰ ਦੇ ਇਕ ਹਿੱਸੇ ਨੂੰ ਢਾਹ ਦਿਤਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement