Amarnath Yatra Suspended: ਅਮਰਨਾਥ ਜਾਣ ਵਾਲੇ ਸਾਵਧਾਨ! ਪੈ ਰਿਹਾ ਭਾਰੀ ਮੀਂਹ, ਰੋਕੀ ਗਈ ਅਮਰਨਾਥ ਯਾਤਰਾ
Published : Jul 6, 2024, 10:37 am IST
Updated : Jul 6, 2024, 11:03 am IST
SHARE ARTICLE
Amarnath Yatra temporarily  Suspended due to heavy rain
Amarnath Yatra temporarily Suspended due to heavy rain

Amarnath Yatra Suspended: ਬੀਤੀ ਰਾਤ ਤੋਂ ਬਾਲਟਾਲ ਅਤੇ ਪਹਿਲਗਾਮ ਮਾਰਗਾਂ ’ਤੇ ਰੁਕ-ਰੁਕ ਕੇ ਭਾਰੀ ਮੀਂਹ ਪੈ ਰਿਹਾ ਹੈ।

Amarnath Yatra temporarily  Suspended due to heavy rain : ਮਾਨਸੂਨ ਦੇ ਆਉਣ ਤੋਂ ਬਾਅਦ ਜੰਮੂ-ਕਸ਼ਮੀਰ 'ਚ ਭਾਰੀ ਬਾਰਿਸ਼ ਜਾਰੀ ਹੈ। ਬਾਰਿਸ਼ ਦਾ ਅਸਰ ਅਮਰਨਾਥ ਯਾਤਰਾ 'ਤੇ ਵੀ ਪਿਆ ਹੈ। ਪਹਿਲਗਾਮ 'ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰੀ ਬਾਰਿਸ਼ ਕਾਰਨ ਅਮਰਨਾਥ ਯਾਤਰਾ ਨੂੰ ਪਹਿਲਗਾਮ ਅਤੇ ਬਾਲਟਾਲ ਦੋਵਾਂ ਮਾਰਗਾਂ ਤੋਂ ਪਵਿੱਤਰ ਗੁਫਾ ਤੱਕ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Himachal Rain News: ਹਿਮਾਚਲ ਜਾਣ ਵਾਲੇ ਵਰਤਣ ਸਾਵਧਾਨੀ, 60 ਸੜਕਾਂ ਪਈਆਂ ਬੰਦ, ਪਵੇਗਾ ਭਾਰੀ ਮੀਂਹ

ਸ਼ੁੱਕਰਵਾਰ ਨੂੰ ਪਹਿਲਗਾਮ 'ਚ ਭਾਰੀ ਮੀਂਹ ਪਿਆ। ਇਸ ਦੇ ਬਾਵਜੂਦ ਅਮਰਨਾਥ ਯਾਤਰਾ ਜਾਰੀ ਰਹੀ। ਬਾਬਾ ਬਰਫਾਨੀ ਦੇ ਦਰਸ਼ਨਾਂ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਸੀ। 21 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਪਵਿੱਤਰ ਅਮਰਨਾਥ ਗੁਫਾ 'ਚ ਬਾਬਾ ਬਰਫਾਨੀ ਦੇ ਦਰਸ਼ਨ ਕੀਤੇ। ਅਮਰਨਾਥ ਯਾਤਰਾ ਰਾਹੀਂ ਹੁਣ ਤੱਕ ਡੇਢ ਲੱਖ ਤੋਂ ਵੱਧ ਸ਼ਰਧਾਲੂ ਬਾਬਾ ਦੇ ਦਰਸ਼ਨ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Haryana News: ਜਨਮ ਦਿਨ ਵਾਲੇ ਦਿਨ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਮੋਮੋਜ਼ ਦੀ ਦੁਕਾਨ 'ਤੇ ਹੋਇਆ ਸੀ ਝਗੜਾ

ਜੰਮੂ-ਕਸ਼ਮੀਰ 'ਚ ਲਗਾਤਾਰ ਹੋ ਰਹੀ ਬਾਰਿਸ਼ ਲੋਕਾਂ ਲਈ ਮੁਸੀਬਤ ਬਣਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਪਵਿੱਤਰ ਅਮਰਨਾਥ ਯਾਤਰਾ ਨੂੰ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਯਾਤਰਾ ਦੇ ਕਿਸੇ ਵੀ ਨਵੇਂ ਜਥੇ ਨੂੰ ਨਨਵਾਨ ਬੇਸ ਕੈਂਪ ਤੋਂ ਚੰਦਨਵਾੜੀ ਧੁਰੀ ਰਾਹੀਂ ਪਵਿੱਤਰ ਗੁਫਾ ਵੱਲ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਮੌਸਮ 'ਚ ਸੁਧਾਰ ਹੋਣ ਤੋਂ ਬਾਅਦ ਹੀ ਯਾਤਰੀਆਂ ਨੂੰ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਜਾਵੇਗੀ। ਦਰਸ਼ਨਾਂ ਨੂੰ ਲੈ ਕੇ ਯਾਤਰੀਆਂ ਵਿੱਚ ਭਾਰੀ ਉਤਸ਼ਾਹ ਹੈ।

ਇਹ ਵੀ ਪੜ੍ਹੋ: Canada News: ਕੈਨੇਡਾ ਵਿਚ ਪਤਨੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ 

ਜੰਮੂ-ਕਸ਼ਮੀਰ 'ਚ ਭਾਰੀ ਮੀਂਹ ਕਾਰਨ ਨਦੀਆਂ ਉਫਾਨ 'ਤੇ ਹਨ। ਅਖਨੂਰ 'ਚ ਚਿਨਾਰ ਅਤੇ ਜੰਮੂ ਤਵੀ ਸਮੇਤ ਕਈ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਨਾਲ ਹੜ੍ਹ ਦਾ ਖਤਰਾ ਵਧ ਗਿਆ ਹੈ। ਪ੍ਰਸ਼ਾਸਨ ਨੇ ਅਲਰਟ ਜਾਰੀ ਕਰਕੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ 'ਚ ਅਗਲੇ 24 ਤੋਂ 48 ਘੰਟਿਆਂ ਤੱਕ ਭਾਰੀ ਬਾਰਿਸ਼ ਜਾਰੀ ਰਹੇਗੀ। ਪਿਛਲੇ ਕਈ ਦਿਨਾਂ ਤੋਂ ਗਰਮੀ ਕਾਰਨ ਝੁਲਸ ਰਹੀ ਕਸ਼ਮੀਰ ਘਾਟੀ ਨੂੰ ਮੀਂਹ ਨਾਲ ਰਾਹਤ ਮਿਲੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Amarnath Yatra temporarily  Suspended due to heavy rain , stay tuned to Rozana Spokesman

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement