Assam Flood : ਅਸਾਮ 'ਚ ਹੜ੍ਹ ਕਾਰਨ ਸਥਿਤੀ ਅਜੇ ਵੀ ਗੰਭੀਰ, 30 ਜ਼ਿਲ੍ਹਿਆਂ ਦੇ 24.50 ਲੱਖ ਲੋਕ ਪ੍ਰਭਾਵਿਤ
Published : Jul 6, 2024, 3:04 pm IST
Updated : Jul 6, 2024, 3:13 pm IST
SHARE ARTICLE
 Assam flood
Assam flood

ਵੱਡੀਆਂ ਨਦੀਆਂ ਕਈ ਥਾਵਾਂ 'ਤੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ

 Assam Flood : ਅਸਾਮ 'ਚ ਸ਼ਨੀਵਾਰ ਨੂੰ ਵੀ ਹੜ੍ਹਾਂ ਕਾਰਨ ਸਥਿਤੀ ਗੰਭੀਰ ਬਣੀ ਰਹੀ ਅਤੇ ਵੱਡੀਆਂ ਨਦੀਆਂ ਕਈ ਥਾਵਾਂ 'ਤੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ। 30 ਜ਼ਿਲ੍ਹਿਆਂ ਦੇ 24.50 ਲੱਖ ਤੋਂ ਵੱਧ ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਹ ਜਾਣਕਾਰੀ ਇੱਕ ਅਧਿਕਾਰਤ ਬੁਲੇਟਿਨ ਵਿੱਚ ਦਿੱਤੀ ਗਈ ਹੈ। 

ਇਸ ਸਾਲ ਹੜ੍ਹਾਂ ਕਾਰਨ 52 ਲੋਕਾਂ ਦੀ ਜਾਨ ਜਾ ਚੁੱਕੀ ਹੈ ਜਦਕਿ ਜ਼ਮੀਨ ਖਿਸਕਣ ਅਤੇ ਤੂਫ਼ਾਨ ਕਾਰਨ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੜ੍ਹ ਪ੍ਰਭਾਵਿਤ ਡਿਬਰੂਗੜ੍ਹ ਜ਼ਿਲ੍ਹੇ ਤੋਂ ਵਾਪਸ ਪਰਤੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਸ਼ੁੱਕਰਵਾਰ ਨੂੰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਨੇ ਕਿਹਾ, "ਡਿਬਰੂਗੜ੍ਹ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਅਸੀਂ ਸਿਹਤ ਵਿੱਤੀ ਸਹਾਇਤਾ ਯੋਜਨਾ 'ਅਸਾਮ ਅਰੋਗਿਆ ਨਿਧੀ' ਦੇ ਨਾਲ-ਨਾਲ ਕੁਝ ਹੋਰ ਮੁੱਦਿਆਂ ਦੀ ਸਮੀਖਿਆ ਕੀਤੀ।  ਹਿਮੰਤ ਵਿਸ਼ਵ ਸ਼ਰਮਾ ਨੇ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਦੁਰਲੱਭ ਮਾਮਲਿਆਂ ਨੂੰ ਤਰਜੀਹ ਦੇਣ ਅਤੇ ਕਿਸੇ ਮੌਜੂਦਾ ਸਕੀਮ ਅਧੀਨ ਨਾ ਆਉਣ ਵਾਲਿਆਂ ਨੂੰ ਪਹਿਲ ਦੇਣ ਲਈ ਕਿਹਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਬਾਰੇ ਉਨ੍ਹਾਂ ਕਿਹਾ ਕਿ 'ਜਲ ਜੀਵਨ ਮਿਸ਼ਨ' ਸਕੀਮ ਇਸ ਔਖੇ ਸਮੇਂ 'ਚ ਉਮੀਦ ਦੀ ਕਿਰਨ ਬਣ ਕੇ ਉਭਰੀ ਹੈ।

ਕਛਾਰ, ਕਾਮਰੂਪ, ਹੇਲਾਕਾਂਡੀ, ਹੋਜਈ, ਧੂਬਰੀ, ਨਗਾਓਂ, ਮੋਰੀਗਾਂਵ, ਗਵਾਲਪਾਡਾ, ਬਾਰਪੇਟਾ, ਡਿਬਰੂਗੜ੍ਹ, ਨਲਬਾੜੀ, ਧੇਮਾਜੀ, ਬੋਂਗਾਈਗਾਂਵ, ਲਖੀਮਪੁਰ, ਜੋਰਹਾਟ, ਸੋਨਿਤਪੁਰ, ਕੋਕਰਾਝਾਰ, ਕਰੀਮਗੰਜ, ਦੱਖਣੀ ਸਲਮਾਰਾ, ਦਰਾਂਗ ਅਤੇ ਤਿਨਸੁਕੀਆ ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ।

ਅਸਾਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਏਐਸਡੀਐਮਏ) ਦੇ ਬੁਲੇਟਿਨ ਦੇ ਅਨੁਸਾਰ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਧੂਬਰੀ, ਦਾਰੰਗ, ਕਛਾਰ, ਬਾਰਪੇਟਾ ਅਤੇ ਮੋਰੀਗਾਂਵ ਸ਼ਾਮਲ ਹਨ। ਕੁੱਲ 47,103 ਪ੍ਰਭਾਵਿਤ ਲੋਕਾਂ ਨੇ 612 ਕੈਂਪਾਂ ਵਿੱਚ ਸ਼ਰਨ ਲਈ ਹੈ, ਜਦੋਂ ਕਿ 4,18,614 ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ ਹੈ।

Location: India, Assam

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement