Haryana News : ਜਨਮ ਦਿਨ ਵਾਲੇ ਦਿਨ ਨੌਜਵਾਨ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ, 5 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
Published : Jul 6, 2024, 5:31 pm IST
Updated : Jul 6, 2024, 5:31 pm IST
SHARE ARTICLE
 young man shot dead
young man shot dead

ਮੋਮੋਜ਼ ਲੈਂਦਿਆਂ ਜੜ੍ਹ ਦਿੱਤੇ ਸੀ ਥੱਪੜ, ਮਗਰੋਂ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ

Haryana News : ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਸੁਠਾਨਾ ਨੇੜੇ ਜਨਮ ਦਿਨ ਦੇ ਦਿਨ ਹੀ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੁਕਾਨ ਬੰਦ ਕਰਕੇ ਘਰ ਜਾਣ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਕਾਰ ਅਤੇ ਬਾਈਕ 'ਤੇ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ।

ਮ੍ਰਿਤਕ ਦਿਨੇਸ਼ ਰਨੌਲੀ ਪਿੰਡ ਰਣੌਲੀ ਪ੍ਰਾਣਪੁਰਾ ਦਾ ਰਹਿਣ ਵਾਲਾ ਸੀ। ਉਹ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਦਿਨੇਸ਼ ਸ਼ਾਦੀਸ਼ੁਦਾ ਸੀ, ਉਸ ਦਾ 5 ਸਾਲ ਦਾ ਬੇਟਾ ਅਤੇ 7 ਸਾਲ ਦੀ ਬੇਟੀ ਹੈ। ਥਾਣਾ ਕਸੌਲਾ ਦੀ ਪੁਲਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਕੁਝ ਸਮਾਂ ਪਹਿਲਾਂ ਮ੍ਰਿਤਕ ਦੀ ਮੋਮੋਸ ਦੀ ਦੁਕਾਨ 'ਤੇ ਲੜਾਈ ਹੋਈ ਸੀ।

ਦਰਅਸਲ, ਸ਼ੁੱਕਰਵਾਰ ਨੂੰ ਮ੍ਰਿਤਕ ਨੇ ਆਪਣੇ ਨੌਕਰ ਨੂੰ ਮੋਮੋਜ਼ ਲਿਆਉਣ ਲਈ ਭੇਜਿਆ ਸੀ। ਮੋਮੋਜ਼ ਦੀ ਦੁਕਾਨ 'ਤੇ ਇੱਕ ਸ਼ਖਸ ਨੇ ਦਿਨੇਸ਼ ਦੇ ਨੌਕਰ ਨੂੰ ਥੱਪੜ ਮਾਰ ਦਿੱਤਾ। ਨੌਕਰ ਨੇ ਇਸ ਬਾਰੇ ਦਿਨੇਸ਼ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੋਮੋਜ਼ ਦੀ ਦੁਕਾਨ 'ਤੇ ਪਹੁੰਚ ਕੇ ਦਿਨੇਸ਼ ਨੇ ਨੌਕਰ ਨੂੰ ਥੱਪੜ ਮਾਰਨ ਵਾਲੇ ਵਿਅਕਤੀ ਦੀ ਕੁੱਟਮਾਰ ਕੀਤੀ ਅਤੇ ਫਿਰ ਆਪਣੀ ਦੁਕਾਨ 'ਤੇ ਵਾਪਸ ਆ ਗਿਆ। ਇਸ ਤੋਂ ਬਾਅਦ ਜਦੋਂ ਉਹ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਚਲਾ ਕੇ ਉਸ ਦਾ ਕਤਲ ਕਰ ਦਿੱਤਾ।

ਦਿਨੇਸ਼ ਨੂੰ ਗੋਲੀ ਲੱਗਣ ਤੋਂ ਬਾਅਦ ਉਸਦੇ ਦੋਸਤ ਨੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਸਾਰੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਸਥਾਨਕ ਪੁਲਿਸ ਟੀਮ ਨੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੋ ਹਮਲਾਵਰਾਂ ਦੀ ਪਛਾਣ ਵੀ ਹੋ ਗਈ ਹੈ।ਫਿਲਹਾਲ ਪੁਲਿਸ ਇਸ ਪੂਰੇ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਬਚ ਰਹੀ ਹੈ। 

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਜ਼ਰੂਰ ਆਈ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਸਾਡੀ ਮੰਗ ਹੈ ਕਿ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਸ ਨੇ ਕਿਹਾ ਕਿ ਉਸ ਦਾ ਇਕ ਹੀ ਬੇਟਾ ਸੀ ਅਤੇ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ।

 

 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement