
ਖਰੜਾ ਸੂਚੀ ’ਚ ਮੌਜੂਦਾ ਵੋਟਰਾਂ ਦੇ ਨਾਮ ਹੋਣਗੇ ਜਿਨ੍ਹਾਂ ਦੇ ਗਣਨਾ ਫਾਰਮ ਪ੍ਰਾਪਤ ਹੋਏ ਹਨ।
ਪਟਨਾ : ਚੋਣ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਕਿ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਉਸ ਦੇ ਹੁਕਮ ਅਨੁਸਾਰ ਜਾਰੀ ਹੈ ਅਤੇ ਖਰੜਾ ਸੂਚੀ ’ਚ ਮੌਜੂਦਾ ਵੋਟਰਾਂ ਦੇ ਨਾਮ ਹੋਣਗੇ ਜਿਨ੍ਹਾਂ ਦੇ ਗਣਨਾ ਫਾਰਮ ਪ੍ਰਾਪਤ ਹੋਏ ਹਨ।
ਚੋਣ ਕਮਿਸ਼ਨ ਦਾ ਇਹ ਬਿਆਨ ਸੋਸ਼ਲ ਮੀਡੀਆ ਉਤੇ ਅਜਿਹੀਆਂ ਪੋਸਟਾਂ ਦੇ ਵਿਚਕਾਰ ਆਇਆ ਹੈ, ਜਿਸ ’ਚ ਵਿਰੋਧੀ ਪਾਰਟੀਆਂ ਦੇ ਵਿਰੋਧ ਤੋਂ ਬਾਅਦ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ’ਚ ਬਦਲਾਅ ਦੀ ਗੱਲ ਕਹੀ ਗਈ ਹੈ।
ਬਿਹਾਰ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੀ ਸੋਸ਼ਲ ਮੀਡੀਆ ਪੋਸਟ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਅਭਿਆਸ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਨੋਟੀਫਿਕੇਸ਼ਨ ਅਨੁਸਾਰ ਕੀਤਾ ਜਾ ਰਿਹਾ ਹੈ।