ਨਿਤੀਸ਼ ਨੇ ਅਸਤੀਫ਼ਾ ਦੇਣ ਤੋਂ ਇਨਕਾਰ ਕੀਤਾ
Published : Aug 6, 2018, 12:53 pm IST
Updated : Aug 6, 2018, 12:53 pm IST
SHARE ARTICLE
Nitish Kumar addressing the rally
Nitish Kumar addressing the rally

ਮੁਜ਼ੱਫ਼ਰਪੁਰ ਦੇ ਇਕ ਆਸਰਾ ਘਰ 'ਚ 34 ਕੁੜੀਆਂ ਨਾਲ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਵਿਰੋਧੀ ਧਿਰ ਦਾ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੇ............

ਨਵੀਂ ਦਿੱਲੀ : ਮੁਜ਼ੱਫ਼ਰਪੁਰ ਦੇ ਇਕ ਆਸਰਾ ਘਰ 'ਚ 34 ਕੁੜੀਆਂ ਨਾਲ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਵਿਰੋਧੀ ਧਿਰ ਦਾ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਸਤੀਫ਼ਾ ਨਹੀਂ ਦੇਣਗੇ। ਜਨਤਾ ਦਲ (ਯੂਨਾਈਟਡ) ਨੇ ਅੱਜ ਨਿਤੀਸ਼ ਦੇ ਅਸਤੀਫ਼ੇ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ 'ਚ ਸੁਪਰੀਮ ਕੋਰਟ ਦੀ ਨਿਗਰਾਨੀ 'ਚ ਜਾਂਚ ਲਈ ਤਿਆਰ ਹਨ।  ਨਿਤੀਸ਼ ਦੇ ਅਸਤੀਫ਼ੇ ਦੀ ਮੰਗ ਨੂੰ ਰੱਦ ਕਰਦਿਆਂ ਜਨਤਾ ਦਲ (ਯੂ) ਦੇ ਆਗੂ ਕੇ.ਸੀ. ਤਿਆਗੀ ਨੇ ਆਰ.ਜੇ.ਡੀ. ਦੀ ਅਗਵਾਈ 'ਚ ਜੰਤਰ ਮੰਤਰ ਵਿਖੇ

ਮੋਮਬੱਤੀ ਮਾਰਚ 'ਚ ਹਿੱਸਾ ਲੈਣ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰ ਦੇ ਆਗੂਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਲਾਹਾ ਲੈਣ ਵਾਲੀਆਂ ਪਾਰਟੀਆਂ ਲਈ ਇਹ 'ਫ਼ਰੈਂਡਸ਼ਿਪ ਡੇਅ' ਸੀ ਜੋ ਕਿ ਸ਼ਰਮਨਾਕ ਅਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਨਿਤੀਸ਼ ਭਾਵੁਕ ਵਿਅਕਤੀ ਹਨ ਅਤੇ ਇਸ ਮਾਮਲੇ 'ਤੇ ਸ਼ਰਮਸਾਰ ਹਨ ਜਿਸ ਦਾ ਵਿਰੋਧੀ ਪਾਰਟੀਆਂ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ।

ਉਧਰ ਇਸ ਮੁੱਦੇ 'ਤੇ ਬਿਹਾਰ 'ਚ ਜਨਤਾ ਦਲ (ਯੂ) ਦੀ ਭਾਈਵਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਸੀ.ਪੀ. ਠਾਕੁਰ ਨੇ ਅੱਜ ਬਿਹਾਰ ਦੇ ਸਮਾਜ ਭਲਾਈ ਮੰਤਰੀ ਮੰਜੂ ਵਰਮਾ ਦਾ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੁਜ਼ੱਫ਼ਰਪੁਰ ਆਸਰਾ ਘਰ ਬਲਾਤਕਾਰ ਮਾਮਲੇ 'ਤੇ ਉਨ੍ਹਾਂ ਨੂੰ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇ ਦੇਣਾ ਬਣਦਾ ਸੀ।             (ਪੀਟੀਆਈ)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement