
ਇਸ ਬੈਂਚ ਵਿੱਚ ਜਸਟਿਸ ਐਸਏ ਬੋਬੜੇ, ਜਸਟਿਸ ਡੀ ਵਾਈ ਚੰਦਰਚੂਦ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸਏ ਨਜ਼ੀਰ ਵੀ ਸ਼ਾਮਲ ਹਨ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਯੁੱਧਿਆ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਦੀ ਸੁਣਵਾਈ ਰੋਜ਼ਾਨਾ ਦੇ ਅਧਾਰ 'ਤੇ ਸ਼ੁਰੂ ਕੀਤੀ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਇਸ ਮਾਮਲੇ ਨੂੰ ਆਰਬਿਟਰੇਸ਼ਨ ਰਾਹੀਂ ਹੱਲ ਕਰਨ ਵਿਚ ਅਸਫ਼ਲ ਹੋਣ ਤੋਂ ਬਾਅਦ ਫੈਸਲਾ ਕੀਤਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ 5 ਮੈਂਬਰੀ ਸੰਵਿਧਾਨਕ ਬੈਂਚ ਅਯੁੱਧਿਆ ਮਾਮਲੇ ਦੀ ਸੁਣਵਾਈ ਕਰ ਰਹੀ ਹੈ।
Supreme Court
ਇਸ ਬੈਂਚ ਵਿਚ ਜਸਟਿਸ ਐਸਏ ਬੋਬੜੇ, ਜਸਟਿਸ ਡੀ ਵਾਈ ਚੰਦਰਚੂਦ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸਏ ਨਜ਼ੀਰ ਵੀ ਸ਼ਾਮਲ ਹਨ। ਬੈਂਚ ਨੇ 2 ਅਗਸਤ ਨੂੰ 3 ਮੈਂਬਰੀ ਆਰਬਿਟਰੇਸ਼ਨ ਕਮੇਟੀ ਦੀ ਰਿਪੋਰਟ ਦਾ ਨੋਟਿਸ ਲਿਆ ਸੀ। ਨਿਰਮੋਹੀ ਅਖਾੜਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੈਂਕੜੇ ਸਾਲਾਂ ਤੋਂ ਮੰਦਿਰ ਦਫ਼ਤਰ ਵਿਚ ਉਹਨਾਂ ਦਾ ਨਿਯੰਤਰਣ ਰਿਹਾ ਹੈ। ਨਿਰਮੋਹੀ ਅਖਾੜਾ ਨੇ ਇਸ ਖੇਤਰ ਦੇ ਪ੍ਰਬੰਧਨ ਅਤੇ ਨਿਯੰਤਰਣ ਦੀ ਮੰਗ ਕੀਤੀ ਹੈ।
ਨਿਰਮੋਹੀ ਅਖਾੜਾ ਨੇ ਦੱਸਿਆ ਕਿ ਵਕਫ਼ ਬੋਰਡ ਨੇ 1961 ਵਿਚ ਇਹ ਦਾਅਵਾ ਕੀਤਾ ਸੀ। ਪਰ ਉਹ ਸਦੀਆਂ ਤੋਂ ਉਥੇ ਪੂਜਾ ਕਰ ਰਹੇ ਹਾਂ, ਉਹਨਾਂ ਦੇ ਪੁਜਾਰੀ ਪ੍ਰਬੰਧਨ ਸੰਭਾਲ ਰਹੇ ਸਨ। ਸੁਪਰੀਮ ਕੋਰਟ ਨੇ ਕੇ ਐਨ ਗੋਵਿੰਦਾਚਾਰੀਆ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ ਉਸ ਨੇ ਆਡੀਓ / ਵੀਡੀਓ ਰਿਕਾਰਡਿੰਗ ਜਾਂ ਸੁਣਵਾਈ ਦੀ ਲਾਈਵ ਸਟ੍ਰੀਮਿੰਗ ਦੀ ਮੰਗ ਕੀਤੀ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।