ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਦਿੱਤੀ ਜਾ ਸਕਦੀ ਹੈ ਚੁਣੌਤੀ
Published : Aug 6, 2019, 10:51 am IST
Updated : Aug 7, 2019, 12:26 pm IST
SHARE ARTICLE
Next fight over Article 370 could move to Supreme Court
Next fight over Article 370 could move to Supreme Court

ਨਰਿੰਦਰ ਮੋਦੀ ਸਰਕਾਰ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਅਤੇ 35A ਨੂੰ ਖਤਮ ਕਰ ਦਿੱਤਾ ਹੈ।

ਨਵੀਂ ਦਿੱਲੀ: ਨਰਿੰਦਰ ਮੋਦੀ ਸਰਕਾਰ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਅਤੇ 35A ਨੂੰ ਖਤਮ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਤੋਂ ਲੱਦਾਖ ਨੂੰ ਅਲੱਗ ਕਰ ਦੋ ਵੱਖ-ਵੱਖ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ ਹੈ। ਇਹ ਬਿੱਲ ਰਾਜ ਸਭਾ ਵਿਚ ਪਾਸ ਵੀ ਹੋ ਗਿਆ ਪਰ ਹਾਲੇ ਇਸ ਬਿੱਲ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿਚ ਕਈ ਰੁਕਾਵਟਾਂ ਹਨ। ਕਸ਼ਮੀਰ ਘਾਟੀ ਦੇ ਆਗੂ ਇਸ ਬਿਲ ਨੂੰ ਗ਼ੈਰ-ਸੰਵਿਧਾਨਿਕ ਦੱਸ ਕੇ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੀ ਤਿਆਰੀ ਵਿਚ ਹਨ। ਉਹਨਾਂ ਦਾ ਕਹਿਣਾ ਹੈ ਕਿ ਸੰਵਿਧਾਨ ਵਿਚ ਧਾਰਾ 370 ਨੂੰ ਖਤਮ ਕਰਨ ਲਈ ਕੁਝ ਖ਼ਾਸ ਨਿਯਮ (Special provisions) ਤੈਅ ਹਨ।

Article 370Article 370

ਸਾਬਕਾ ਆਈਏਐਸ ਸ਼ਾਹ ਫੈਜ਼ਲ ਦੀ ਪਾਰਟੀ ਨਾਲ ਜੁੜੀ ਸ਼ੇਹਲਾ ਰਾਸ਼ਿਦ ਨੇ ਸੋਮਵਾਰ ਨੂੰ ਟਵੀਟ ਕਰ ਕੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਸ਼ੇਹਲਾ ਨੇ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਨੂੰ ਗਵਰਨਰ ਤੋਂ ਅਤੇ ਸੰਵਿਧਾਨ ਸਭਾ ਨੂੰ ਵਿਧਾਨ ਸਭਾ ਤੋਂ ਬਦਲ ਕੇ ਇਹ ਕਦਮ ਚੁੱਕਿਆ ਗਿਆ ਹੈ, ਜੋ ਸੰਵਿਧਾਨ ਦੇ ਨਾਲ ਧੋਖਾ ਹੈ। ਉਹਨਾਂ ਨੇ ਇਸ ਨੂੰ ਲੈ ਕੇ ਦੂਜੀਆਂ ਪਾਰਟੀਆਂ ਨਾਲ ਇੱਕਜੁੱਟਤਾ ਦੀ ਅਪੀਲ ਵੀ ਕੀਤੀ।

Article 35AArticle 35A

ਕੀ ਹਨ ਖ਼ਾਸ ਨਿਯਮ?

-ਸੰਵਿਧਾਨ ਦੀ ਧਾਰਾ 370(3) ਮੁਤਾਬਕ 370 ਨੂੰ ਬਦਲਣ ਲਈ ਜੰਮੂ-ਕਸ਼ਮੀਰ ਦੀ ਸੰਵਿਧਾਨ ਸਭਾ ਦੀ ਮਨਜ਼ੂਰੀ ਜਰੂਰੀ ਹੈ। ਸੂਬੇ ਦੀ ਸੰਵਿਧਾਨ ਸਭਾ ਨੂੰ ਸਾਲ 1956 ਵਿਚ ਭੰਗ ਕਰ ਦਿੱਤਾ ਗਿਆ ਸੀ। ਇਸ ਦੇ ਜ਼ਿਆਦਾਤਰ ਮੈਂਬਰ ਵੀ ਹੁਣ ਜ਼ਿੰਦਾ ਨਹੀਂ ਹਨ।

-ਇਸ ਤੋਂ  ਇਲਾਵਾ ਸੰਵਿਧਾਨ ਸਭਾ ਦੇ ਭੰਗ ਹੋਣ ਤੋਂ ਪਹਿਲਾਂ ਸੈਕਸ਼ਨ 370 ਬਾਰੇ ਸਥਿਤੀ ਵੀ ਸਾਫ਼ ਨਹੀਂ ਕੀਤੀ ਗਈ ਸੀ। ਇਸ ਲਈ ਇਹ ਸਪੱਸ਼ਟ ਨਹੀਂ ਹੈ ਕਿ ਜੰਮੂ-ਕਸ਼ਮੀਰ ਦੀ ਧਾਰਾ 370 ਸਥਾਈ ਹੋਵੇਗੀ ਜਾਂ ਇਸ ਨੂੰ ਬਾਅਦ ਵਿਚ ਖਤਮ ਕੀਤਾ ਜਾ ਸਕਦਾ ਹੈ।

Jammu KashmirJammu Kashmir

-ਸੰਵਿਧਾਨ ਦੇ ਜਾਣਕਾਰਾਂ ਦਾ ਕਹਿਣਾ ਹੈ ਕਿ ਸਰਕਾਰ ਧਾਰਾ 370 ‘ਤੇ ਕੋਈ ਬਦਲਾਅ ਦਾ ਫੈਸਲਾ ਜੰਮੂ-ਕਸ਼ਮੀਰ ਦੀ ਸੰਵਿਧਾਨ ਸਭਾ ਦੀ ਸਹਿਮਤੀ ਨਾਲ ਹੀ ਲੈ ਸਕਦੀ ਹੈ ਕਿਉਂਕਿ ਸੰਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਅਜਿਹੇ ਵਿਚ ਸੂਬੇ ਵਿਚ ਚੁਣੀ ਹੋਈ ਸਰਕਾਰ ਦੇ ਅਧਿਕਾਰ ਗਵਰਨਰ ਕੋਲ ਹੁੰਦੇ ਹਨ ਪਰ ਗਵਰਨਰ ਦੀ ਸਿਫਾਰਿਸ਼ ‘ਤੇ ਰਾਸ਼ਟਰਪਤੀ ਨੇ ਇਹ ਤਜਵੀਜ਼ ਖਤਮ ਕੀਤੀ ਹੈ।

-ਇਸ ਧਾਰਾ ਨੂੰ ਹਟਾਉਣ ਦਾ ਵਿਰੋਧ ਕਰਨ ਵਾਲੇ ਇਸ ਤਜਵੀਜ਼ ਦਾ ਹਵਾਲਾ ਦੇ ਰਹੇ ਹਨ। ਉਹਨਾਂ ਦੀ ਦਲੀਲ ਹੈ ਕਿ ਕੀ ਵਿਧਾਨਸਭਾ ਅਤੇ ਸੰਵਿਧਾਨ ਸਭਾ ਵਿਚ ਕੋਈ ਫਰਕ ਨਹੀਂ ਹੈ? ਕੀ ਗਵਰਨਰ ਦਾ ਆਦੇਸ਼ ਦੀ ਸੂਬਾ ਸਰਕਾਰ ਦਾ ਆਦੇਸ਼ ਮੰਨਿਆ ਜਾਵੇਗਾ?

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement