
8 ਬੱਚੇ ਹੋਏ ਗੰਭੀਰ ਜ਼ਖਮੀ
ਜੰਮੂ: ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ ਵਿਦਿਆਰਥੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ। ਇਸ ਘਟਨਾ ਵਿਚ 8 ਵਿਦਿਆਰਥੀ ਜ਼ਖਮੀ ਹੋਏ ਹਨ। ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼ਨੀਵਾਰ ਸਵੇਰੇ ਵਾਪਰਿਆ। ਜਿਸ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ।
Big accident happened in Jammu
ਸਥਾਨਕ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜ਼ਖਮੀ ਵਿਦਿਆਰਥੀਆਂ ਨੂੰ ਹਸਪਤਾਲ ਦਾਖਲ ਕਰਵਾਇਆ। ਹਾਦਸੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਵੱਡਾ ਨੁਕਸਾਨ ਨਹੀਂ ਹੋਇਆ। ਫਿਲਹਾਲ 8 ਵਿਦਿਆਰਥੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Big accident happened in Jammu
ਸਥਾਨਕ ਲੋਕਾਂ ਨੇ ਦੱਸਿਆ ਕਿ ਹਾਦਸਾ ਊਧਮਪੁਰ ਜ਼ਿਲ੍ਹੇ ਦੇ ਮਸੋਰਾ ਨੇੜੇ ਵਾਪਰਿਆ। ਜਿੱਥੇ ਇੱਕ ਮਿੰਨੀ ਬੱਸ ਬੇਕਾਬੂ ਹੋ ਕੇ ਖਾਈ ਵਿੱਚ ਜਾ ਡਿੱਗੀ। ਮਿੰਨੀ ਬੱਸ ਵਿੱਚ 8 ਵਿਦਿਆਰਥੀ ਸਵਾਰ ਸਨ। ਜਾਣਕਾਰੀ ਮੁਤਾਬਕ ਬੱਸ ਬਰਮੀਨ ਪਿੰਡ ਤੋਂ ਊਧਮਪੁਰ ਜਾ ਰਹੀ ਸੀ।ਸਾਰੇ ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Big accident happened in Jammu