
ਹੁਣ ਤੱਕ ਤਿੰਨ ਔਰਤਾਂ, ਤਿੰਨ ਬੱਚਿਆਂ ਅਤੇ ਦੋ ਪੁਰਸ਼ਾਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ
ਢਾਕਾ: ਬੰਗਲਾਦੇਸ਼ ਦੇ ਮੁਨਸ਼ੀਗੰਜ ਜ਼ਿਲ੍ਹੇ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ 46 ਲੋਕਾਂ ਨੂੰ ਲਿਜਾ ਰਹੀ ਇਕ ਕਿਸ਼ਤੀ ਪਲਟ ਗਈ। ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਰਾਤ ਕਰੀਬ 8 ਵਜੇ ਵਾਪਰੀ।
ਇਹ ਵੀ ਪੜ੍ਹੋ: ਚੀਨ 'ਚ ਹੜ੍ਹਾਂ ਕਾਰਨ ਮਚੀ ਹਾਹਾਕਾਰ, ਲੱਖਾਂ ਲੋਕ ਹੋਏ ਬੇਘਰ
ਮਿਲੀ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਜਦੋਂ ਕਿਸ਼ਤੀ ਰਾਜਧਾਨੀ ਢਾਕਾ ਤੋਂ ਕਰੀਬ 30 ਕਿਲੋਮੀਟਰ ਦੂਰ ਨਦੀ 'ਚ ਜਾ ਰਹੀ ਸੀ ਤਾਂ ਇਹ ਰੇਤ ਨਾਲ ਭਰੇ ਜਹਾਜ਼ ਨਾਲ ਟਕਰਾ ਗਈ ਤੇ ਪਲਟ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਹੁਣ ਤੱਕ ਤਿੰਨ ਔਰਤਾਂ, ਤਿੰਨ ਬੱਚਿਆਂ ਅਤੇ ਦੋ ਪੁਰਸ਼ਾਂ ਦੀਆਂ ਲਾਸ਼ਾਂ ਨੂੰ ਕੱਢ ਲਿਆ ਗਿਆ ਹੈ। ਅਧਿਕਾਰੀਆਂ ਅਨੁਸਾਰ ਘਟਨਾ ਤੋਂ ਬਾਅਦ ਜ਼ਿਆਦਾਤਰ ਯਾਤਰੀ ਤੈਰ ਕੇ ਕਿਨਾਰੇ 'ਤੇ ਪਹੁੰਚ ਗਏ ਅਤੇ ਘੱਟੋ-ਘੱਟ ਚਾਰ ਲੋਕਾਂ ਨੂੰ ਬਚਾ ਲਿਆ ਗਿਆ ਹੈ।
ਇਹ ਵੀ ਪੜ੍ਹੋ: ਫਰੀਦਕੋਟ 'ਚ ਅਣਪਛਾਤੇ ਵਾਹਨ ਨੇ ਬਾਈਕ ਨੂੰ ਮਾਰੀ ਟੱਕਰ, ਇਕ ਨੌਜਵਾਨ ਦੀ ਹੋਈ ਮੌਤ
ਲੋਹਾਜੁੰਗ ਫਾਇਰ ਸਰਵਿਸ ਸਟੇਸ਼ਨ ਅਧਿਕਾਰੀ ਕੈਸ ਅਹਿਮਦ ਨੇ ਦਸਿਆ ਕਿ ਹੁਣ ਤੱਕ ਅਸੀਂ ਅੱਠ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਇਨ੍ਹਾਂ ਵਿਚੋਂ ਚਾਰ ਨੂੰ ਸਥਾਨਕ ਹਸਪਤਾਲ ਭੇਜਿਆ ਗਿਆ ਹੈ। ਇਕ ਬੱਚੇ ਸਮੇਤ ਦੋ ਲਾਸ਼ਾਂ ਨਦੀ ਕਿਨਾਰੇ ਪਈਆਂ ਹਨ।