ਭਰਾਵਾਂ ਨੇ ਕੀਤਾ ਭੈਣ ਦੇ ਲਿਵ-ਇਨ ਪਾਰਟਨਰ ਦਾ ਹਥੌੜਾ ਮਾਰ ਕੇ ਕਤਲ 

By : KOMALJEET

Published : Aug 6, 2023, 3:03 pm IST
Updated : Aug 6, 2023, 3:03 pm IST
SHARE ARTICLE
representational
representational

ਜੁਰਮ ਲੁਕਾਉਣ ਲਈ ਲਾਸ਼ ਦਰਿਆ 'ਚ ਸੁੱਟੀ, ਤਿੰਨ ਗ੍ਰਿਫ਼ਤਾਰ 

ਮਹਾਰਾਸ਼ਟਰ : ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿਚ ਦੋ ਭਰਾਵਾਂ ਨੇ ਅਪਣੇ ਇਕ ਦੋਸਤ ਨਾਲ ਮਿਲ ਕੇ ਅਪਣੀ ਭੈਣ ਦੇ ਲਿਵ-ਇਨ ਪਾਰਟਨਰ ਦਾ ਕਤਲ ਕਰ ਦਿਤਾ। ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਹਥੌੜੇ ਨਾਲ ਵਾਰਦਾਤ ਨੂੰ ਅੰਜਾਮ ਦਿਤਾ ਅਤੇ ਕਤਲ ਕਰਨ ਤੋਂ ਬਾਅਦ ਦੋਵੇਂ ਭਰਾਵਾਂ ਨੇ ਲਾਸ਼ ਨੂੰ ਨਦੀ 'ਚ ਸੁੱਟ ਦਿਤਾ। ਪੁਲਿਸ ਵਲੋਂ ਦਰਿਆ 'ਚ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਕਲਿਆਣ ਪੁਲਿਸ ਨੇ ਸ਼ਨੀਵਾਰ ਨੂੰ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ: ਆਲ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਨੇ ਹੱਕੀ ਮੰਗਾਂ ਲਈ ਲਗਾਇਆ ਪੰਜਾਬ ਪਧਰੀ ਧਰਨਾ 

ਪੁਲਿਸ ਮੁਤਾਬਕ ਮ੍ਰਿਤਕ ਸ਼ਾਹਬਾਜ਼ ਸ਼ੇਖ ਮੁਲਜ਼ਮਾਂ ਦੀ ਭੈਣ ਮੁਮਤਾਜ਼ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਿਹਾ ਸੀ। ਚਾਰ ਸਾਲ ਪਹਿਲਾਂ ਮੁਮਤਾਜ਼ ਦਾ ਤਲਾਕ ਹੋ ਗਿਆ ਸੀ। ਸ਼ਾਹਬਾਜ਼ ਅਤੇ ਮੁਮਤਾਜ਼ ਵਿਚਕਾਰ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਜਿਸ ਕਾਰਨ ਭਰਾਵਾਂ ਨੇ ਅਪਣੇ ਦੋਸਤ ਨਾਲ ਮਿਲ ਕੇ ਸ਼ਾਹਬਾਜ਼ ਨੂੰ ਸਬਕ ਸਿਖਾਉਣ ਦਾ ਫ਼ੈਸਲਾ ਕੀਤਾ।

ਇਹ ਵੀ ਪੜ੍ਹੋ: 50 ਫੁੱਟ ਡੂੰਘੀ ਟੈਂਕੀ 'ਚ ਡੁੱਬਣ ਕਾਰਨ RO ਆਪ੍ਰੇਟਰ ਦੀ ਮੌਤ

ਮੁਮਤਾਜ਼ ਦੇ ਦੋ ਭਰਾ ਸ਼ੋਏਬ ਸ਼ੇਖ, ਇਰਸ਼ਾਦ ਸ਼ੇਖ ਅਤੇ ਉਨ੍ਹਾਂ ਦੇ ਦੋਸਤ ਹੇਮੰਤ ਬਿਚਵੜੇ ਨੇ ਸ਼ਾਹਬਾਜ਼ ਨੂੰ ਰਿਕਸ਼ੇ 'ਚ ਬਿਠਾਇਆ ਅਤੇ ਉਸ ਨੂੰ ਸਬਕ ਸਿਖਾਉਣ ਦੇ ਇਰਾਦੇ ਨਾਲ ਕਿਸੇ ਸੁੰਨਸਾਨ ਜਗ੍ਹਾ 'ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਸ਼ਾਹਬਾਜ਼ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਸਿਰ 'ਤੇ ਹਥੌੜੇ ਨਾਲ ਵਾਰ ਕੀਤਾ। ਪੁਲਿਸ ਨੂੰ ਕੋਈ ਸਬੂਤ ਮਿਲੇ ਇਸ ਲਈ ਉਨ੍ਹਾਂ ਨੇ ਲਾਸ਼ ਨੂੰ ਉਲਹਾਸ ਨਦੀ ਵਿਚ ਸੁੱਟ ਦਿਤਾ।

ਸ਼ਾਹਬਾਜ਼ ਦੇ ਅਚਾਨਕ ਲਾਪਤਾ ਹੋਣ ਤੋਂ ਬਾਅਦ ਉਸ ਦੇ ਪਿਤਾ ਨੇ ਸ਼ੁੱਕਰਵਾਰ ਨੂੰ ਖੜਕਪਾੜਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਸਬ-ਇੰਸਪੈਕਟਰ ਸਰਜੇਰਾਓ ਪਾਟਿਲ ਨੇ ਟੀਮ ਨਾਲ ਜਾਂਚ ਸ਼ੁਰੂ ਕਰ ਦਿਤੀ। ਪੁਲਿਸ ਨੇ ਮੁਮਤਾਜ਼ ਦੇ ਦੋਵੇਂ ਭਰਾਵਾਂ ਅਤੇ ਦੋਸਤ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਨੇ ਅਪਣਾ ਜੁਰਮ ਕਬੂਲ ਕਰ ਲਿਆ। ਤਿੰਨਾਂ ਖ਼ਿਲਾਫ਼ ਕਤਲ ਅਤੇ ਹੋਰ ਧਾਰਾਵਾਂ ਤਹਿਤ ਐਫ਼.ਆਈ.ਆਰ. ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
 

Location: India, Maharashtra

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement