MSP ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਸਬੰਧੀ ਦਿੱਤਾ ਮੰਗ ਪੱਤਰ
SKM News : ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਸਦੀ ਟੀਮ ਨਾਲ ਸੰਸਦ ਭਵਨ ਕੰਪਲੈਕਸ ਦਿੱਲੀ ਵਿੱਚ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕਰਕੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਰਜ਼ਾ ਮੁਕਤੀ ਨਾਲ ਸਬੰਧਤ ਦੋ ਬਿੱਲ ਅਤੇ ਹੋਰ ਕਿਸਾਨ ਮੰਗਾਂ ਨਾਲ ਸਬੰਧਤ ਮੰਗ ਪੱਤਰ ਦਿੱਤਾ।
ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵੱਲੋਂ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਸਦੀ ਟੀਮ ਨਾਲ ਪਾਰਲੀਮੈਂਟ ਵਿੱਚ ਉਸਦੇ ਦਫਤਰ ਵਿਖੇ ਮੁਲਾਕਾਤ ਕਰਕੇ ਐਮ ਐਸ ਪੀ ਸੀ2+50% ਫਾਰਮੂਲੇ ਨਾਲ ਖ੍ਰੀਦ ਦਾ ਗਾਰੰਟੀ ਕਾਨੂੰਨ, ਕਰਜ਼ਾ ਮੁਕਤੀ ਨਾਲ ਸਬੰਧਤ ਦੋ ਬਿੱਲ ਅਤੇ ਹੋਰ ਕਿਸਾਨ ਮੰਗਾਂ ਨਾਲ ਸਬੰਧਤ ਮੰਗ ਪੱਤਰ ਦਿੱਤਾ।
ਰਾਹੁਲ ਗਾਂਧੀ ਨੇ ਵਿਸ਼ਵਾਸ ਦਵਾਇਆ ਕਿ ਉਹ ਇਹ ਬਿੱਲ ਇੰਡੀਆ ਗਠਜੋੜ ਨਾਲ ਵਿਚਾਰ ਵਟਾਂਦਰਾ ਕਰਨ ਮਗਰੋਂ ਅਗਲੇ ਪਾਰਲੀਮੈਂਟ ਸੈਸ਼ਨ ਵਿੱਚ ਪ੍ਰਾਈਵੇਟ ਮੈਂਬਰ ਬਿੱਲ ਵਜੋਂ ਸੰਸਦ ਵਿਚ ਲਿਆਉਣਗੇ।
ਸੰਯੁਕਤ ਕਿਸਾਨ ਮੋਰਚਾ ਦੇ ਵਫਦ ਵਿੱਚ ਬਲਬੀਰ ਸਿੰਘ ਰਾਜੇਵਾਲ,ਹਨਨ ਮੁੱਲਾਂ, ਰਾਮਿੰਦਰ ਸਿੰਘ ਪਟਿਆਲਾ,ਰਾਜਨ ਕਿਸੀਸਾਗਰ, ਤੇਜਿੰਦਰ ਸਿੰਘ ਵਿਰਕ,ਡਾ. ਦਰਸ਼ਨਪਾਲ,ਅਵਿਕ ਸਾਹਾ,ਸੱਤਿਆਵਾਨ, ਪ੍ਰੇਮ ਸਿੰਘ ਗਹਿਲਾਵਤ ਅਤੇ ਸੁਨੀਲਮ ਸ਼ਾਮਲ ਸਨ।
ਦੱਸ ਦੇਈਏ ਕਿ ਰਾਹੁਲ ਗਾਂਧੀ ਦੀ ਟੀਮ ਵਿਚ ਜੈਰਾਮ ਰਮੇਸ਼,ਵੈਣੂਗੋਪਾਲ ਅਤੇ ਯੋਗਿੰਦਰ ਯਾਦਵ ਸ਼ਾਮਲ ਸਨ। ਇਸ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਅਤੇ ਡੱਲੇਵਾਲ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਸੰਸਦ ਭਵਨ ਕੰਪਲੈਕਸ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ ਸੀ।