550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਵੈੱਬਸਾਈਟ, ਮੋਬਾਈਲ ਐਪ ਲਾਂਚ
Published : Sep 6, 2019, 8:54 am IST
Updated : Sep 6, 2019, 8:54 am IST
SHARE ARTICLE
Amarinder launches website, mobile app for 550th birth anniversary of Guru Nanak Dev
Amarinder launches website, mobile app for 550th birth anniversary of Guru Nanak Dev

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਇਕ ਵੈੱਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫ਼ਾਰਮ ਲਾਂਚ ਕੀਤੇ।

ਨਵੀਂ ਦਿੱਲੀ (ਅਮਨਦੀਪ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਇਕ ਵੈੱਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫ਼ਾਰਮ ਲਾਂਚ ਕੀਤੇ। ਸੂਚਨਾ ਤਕਨਾਲੋਜੀ ਦੇ ਇਨ੍ਹਾਂ ਪਲੇਟਫ਼ਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ ਵਾਲੇ ਸਮਾਗਮਾਂ ਨਾਲ ਸਰਧਾਲੂਆਂ ਨੂੰ ਦਿਲ ਖਿਚਵੇਂ ਢੰਗ ਨਾਲ ਜੋੜਨਾ ਹੈ ਅਤੇ ਸ਼ਰਧਾਲੂਆਂ ਨੂੰ ਹਰ ਗਤੀਵਿਧੀ/ਸਮਾਗਮ ਦੀ ਜਾਣਕਾਰੀ ਮਿਲਦੀ ਰਹੇ।

Image result for mobile app for 550th anniversaryAmarinder launches mobile app for 550th birth anniversary of Guru Nanak 
ਇਸ ਮੌਕੇ ਕੈਪਟਨ ਨੇ ਆਖਿਆ ਕਿ ਇਹ ਡਿਜੀਟਲ ਪਲੇਟਫ਼ਾਰਮ ਨਾ ਸਿਰਫ਼ ਮੁਲਕ ਵਿਚ ਸਗੋਂ ਪੂਰੇ ਵਿਸ਼ਵ ਵਿਚ ਲੋਕਾਂ ਨੂੰ ਖ਼ਾਸ ਤੌਰ 'ਤੇ ਸਾਡੇ ਨੌਜਵਾਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਜਿਸ ਦੀ ਅਜੋਕੇ ਸਮੇਂ ਵਿਚ ਵੀ ਪੂਰੀ ਸਾਰਥਿਕਤਾ ਹੈ, ਨਾਲ ਜੋੜਨ ਲਈ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਦਾ ਉਦੇਸ਼ ਸਹਿਣਸ਼ੀਲਤਾ, ਸ਼ਾਂਤੀ, ਔਰਤਾਂ ਦੇ ਵੱਧ ਅਧਿਕਾਰਾਂ ਅਤੇ ਕੁਦਰਤੀ ਵਸੀਲਿਆਂ ਦੀ ਸਾਂਭ-ਸੰਭਾਲ ਦੇ ਸਿਧਾਂਤ 'ਤੇ ਆਧਾਰਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਨਾ ਹੈ ਜਿਸ ਦਾ ਵਰਣਨ ਇਸ ਵੈੱਬਸਾਈਟ 'ਤੇ ਵੀ ਕੀਤਾ ਗਿਆ ਹੈ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵੈੱਬਸਾਈਟ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫ਼ਾਰਮ ਵੀ ਲਾਂਚ ਕੀਤਾ ਗਿਆ ਜਿਨ੍ਹਾਂ ਵਿਚ ਫ਼ੇਸਬੁੱਕ ੫੫੦Yearsof7uruNanak4evJi  ਟਵਿੱਟਰ ਹੈਂਡਲ ੫੫੦yrs7uruNanak ਅਕਾਊਂਟ 550Yearsof7uruNanak4evji  ਇਕ ਯੂ.ਟਿਊਬ ਚੈਨਲ ਸ਼ਾਮਲ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement