
ਮੁਲਜ਼ਮ ਬ੍ਰਿਟੇਨ ਦਾ ਨਾਗਰਿਕ ਦੱਸਿਆ ਜਾ ਰਿਹਾ ਹੈ।
ਪਣਜੀ: ਗੋਆ ਪੁਲਿਸ ਨੇ 76 ਸਾਲਾ ਬ੍ਰਿਟਿਸ਼ ਨਾਗਰਿਕ ਨੂੰ 15.48 ਲੱਖ ਰੁਪਏ ਦੀਆਂ ਪਾਬੰਦੀਸ਼ੁਦਾ ਦਵਾਈਆਂ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੇਰਨੇਮ ਪੁਲਸ ਨੇ ਉੱਤਰੀ ਗੋਆ ਜ਼ਿਲ੍ਹੇ ਦੇ ਅਰਮਬੋਲ ਬੀਚ ਪਿੰਡ ਦੇ ਮਧਲਵਾੜਾ 'ਚ ਛਾਪੇਮਾਰੀ ਕੀਤੀ ਅਤੇ ਸਟੀਫ਼ਨ ਸਲੋਟਵਿਨਰ ਨਾਂਅ ਦੇ ਵਿਦੇਸ਼ੀ ਨਾਗਰਿਕ ਨੂੰ ਨਸ਼ੀਲੇ ਪਦਾਰਥਾਂ ਦੇ ਨਾਲ ਗ੍ਰਿਫ਼ਤਾਰ ਕੀਤਾ।
ਮੁਲਜ਼ਮ ਬ੍ਰਿਟੇਨ ਦਾ ਨਾਗਰਿਕ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 12.2 ਗ੍ਰਾਮ ਗਾਂਜਾ, 40 ਗੋਲੀਆਂ ਐਕਸਟੈਸੀ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਮੁਲਜ਼ਮ ਖ਼ਿਲਾਫ਼ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।