
ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਦਫਤਰ ਨੂੰ CISF ਸੁਰੱਖਿਆ ਮੁਹੱਈਆ ਕਰਵਾਉਣ ਦੀ ਮਨਜ਼ੂਰੀ ਦਿੱਤੀ ਹੈ
ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਵਿਚ ਰਾਸ਼ਟਰੀ ਸਵੈਮਸੇਵਕ ਸੰਘ ਦੇ ਦਫ਼ਤਰ ਨੂੰ ਕੇਂਦਰ ਸਰਕਾਰ ਨੇ ਸੀਆਈਐਸਐਫ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਅਧਿਕਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਦੱਸਿਆ ਕਿ ਸੈਂਟਰਲ ਦਿੱਲੀ ਦੇ ਝੰਡੇਵਾਲਨ ਸਥਿਤ ਮੁੱਖ 'ਕੇਸ਼ਵ ਕੁੰਜ' ਦਫ਼ਤਰ ਅਤੇ 'ਉਦਾਸੀਨ ਆਸ਼ਰਮ' ਨੇੜੇ ਸਥਿਤ ਇਸ ਦੇ ਕੈਂਪ ਦਫ਼ਤਰ ਨੂੰ 1 ਸਤੰਬਰ ਤੋਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।
ਫੋਰਸ ਦੇ ਜਵਾਨ ਭਵਨ ਦੇ ਕੰਪਲੈਕਸਾਂ ਵਿਚ ਦਾਖਲੇ ਅਤੇ ਬਾਹਰ ਨਿਕਲਣ ਦੀ ਕਾਰਵਾਈ ਨੂੰ ਕੰਟਰੋਲ ਕਰਨਗੇ ਅਤੇ ਇਮਾਰਤ ਦੀ ਸੁਰੱਖਿਆ ਲਈ ਹੋਰ ਪੁਆਇੰਟਾਂ 'ਤੇ ਗਾਰਡ ਤਾਇਨਾਤ ਕੀਤੇ ਜਾਣਗੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਦਫਤਰ ਨੂੰ CISF ਸੁਰੱਖਿਆ ਮੁਹੱਈਆ ਕਰਵਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਉਹਨਾਂ ਕਿਹਾ ਕਿ ਆਰਐਸਐਸ ਮੁਖੀ ਮੋਹਨ ਭਾਗਵਤ ਪਹਿਲਾਂ ਹੀ ਫੋਰਸ ਦੀ ਵੀਆਈਪੀ ਸੁਰੱਖਿਆ ਯੂਨਿਟ ਦੀ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਅਧੀਨ ਹਨ। ਸੰਗਠਨ ਦੇ ਨਾਗਪੁਰ ਦਫਤਰ ਨੂੰ ਵੀ ਸੀਆਈਐਸਐਫ ਦੁਆਰਾ ਸੁਰੱਖਿਆ ਪ੍ਰਦਾਨ ਕੀਤੀ ਜਾਂਦੀ ਹੈ।