
ਕੁੱਲ 13 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ
ਰਾਂਚੀ: ਝਾਰਖੰਡ ਦੇ ਰਾਂਚੀ ਜ਼ਿਲ੍ਹੇ ਵਿਚ ਜਾਦੂ-ਟੂਣਾ ਕਰਨ ਦੇ ਸ਼ੱਕ ਵਿਚ ਤਿੰਨ ਔਰਤਾਂ ਨੂੰ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਮਾਮਲੇ ਵਿਚ ਅੱਠ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਰੰਡੀਹ ਵਿਚ ਕਤਲ ਦੇ ਮਾਮਲੇ ਵਿਚ ਔਰਤ ਦੇ ਪਤੀ ਅਤੇ ਪੁੱਤਰ ਸਮੇਤ 13 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਨੇ ਤਿੰਨ ਔਰਤਾਂ ਨੂੰ ਡੰਡਿਆਂ ਨਾਲ ਕੁੱਟਿਆ। ਉਨ੍ਹਾਂ ਨੂੰ ਸ਼ੱਕ ਸੀ ਕਿ ਇਹ ਔਰਤਾਂ ਜਾਦੂ-ਟੂਣਾ ਕਰਦੀਆਂ ਹਨ।
ਜਾਣਕਾਰੀ ਅਨੁਸਾਰ ਔਰਤਾਂ ਦੀ ਮੌਤ ਤੋਂ ਬਾਅਦ ਪਿੰਡ ਦੇ ਲੋਕਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਪਿੰਡ ਦੇ ਨੇੜੇ ਪਹਾੜੀ ਖੇਤਰ 'ਚ ਸੁੱਟ ਦਿੱਤਾ।
ਤਿੰਨੋਂ ਲਾਸ਼ਾਂ ਪੁਲਿਸ ਨੇ ਬਰਾਮਦ ਕਰ ਲਈਆਂ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਕ ਮ੍ਰਿਤਕ ਔਰਤ ਦੇ ਪਤੀ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲੈ ਲਿਆ ਹੈ, ਕਿਉਂਕਿ ਔਰਤ ਦੇ ਰਿਸ਼ਤੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ 'ਚ ਪਤੀ ਦਾ ਨਾਂ ਵੀ ਸ਼ਾਮਲ ਸੀ।