ਗੁਰੂਗ੍ਰਾਮ ’ਚ ਪੰਜ ਨੌਜਵਾਨਾਂ ’ਤੇ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼

By : BIKRAM

Published : Sep 6, 2023, 10:14 pm IST
Updated : Sep 6, 2023, 10:21 pm IST
SHARE ARTICLE
file.
file.

ਪੀੜਤਾ ਦੀ ਹਾਲਤ ਗੰਭੀਰ, ਮੁਲਜ਼ਮ ਫਰਾਰ

ਅਜੇ ਤਕ ਦੋਸ਼ ਸਾਬਤ ਨਹੀਂ ਹੋਏ ਹਨ ਅਤੇ ਅਸੀਂ ਤੱਥਾਂ ਦੀ ਜਾਂਚ ਕਰ ਰਹੇ ਹਾਂ, ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ : ਪੁਲਿਸ

ਗੁਰੂਗ੍ਰਾਮ (ਹਰਿਆਣਾ): ਬੁਧਵਾਰ ਤੜਕੇ ਸੋਹਨਾ ਸ਼ਹਿਰ ਦੇ ਨੇੜੇ ਇਕ ਪਿੰਡ ਵਿਚ ਪੰਜ ਨੌਜਵਾਨਾਂ ਨੇ ਕਥਿਤ ਤੌਰ ’ਤੇ 16 ਵਰ੍ਹਿਆਂ ਦੀ ਕੁੜੀ ਨੂੰ ਅਗਵਾ ਕਰ ਕੇ ਸਮੂਹਿਕ ਬਲਾਤਕਾਰ ਕੀਤਾ। ਪੁਲਿਸ ਨੇ ਇਹ ਜਾਣਕਾਰੀ ਦਿਤੀ।

ਉਨ੍ਹਾਂ ਦਸਿਆ ਕਿ ਸਾਰੇ ਮੁਲਜ਼ਮ ਫ਼ਰਾਰ ਹਨ ਅਤੇ ਸੋਹਾਣਾ ਸਿਟੀ ਥਾਣੇ ’ਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਉਨ੍ਹਾਂ ਦਸਿਆ ਕਿ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਸ਼ਿਕਾਇਤਕਰਤਾ ਅਨੁਸਾਰ ਘਟਨਾ ਸਮੇਂ ਕੁੜੀ ਦੇ ਮਾਤਾ-ਪਿਤਾ ਘਰ ਨਹੀਂ ਸਨ। ਸ਼ਿਕਾਇਤਕਰਤਾ ਜੋ ਕਿ ਪੀੜਤਾ ਦਾ ਚਾਚਾ ਵੀ ਹੈ, ਨੇ ਦਸਿਆ ਕਿ ਜਦੋਂ ਉਹ ਬੁਧਵਾਰ ਸਵੇਰੇ 4 ਵਜੇ ਦੇ ਕਰੀਬ ਅਪਣੇ ਭਰਾ ਦੇ ਘਰ ਪਹੁੰਚਿਆ ਤਾਂ ਕੁੜੀ ਘਰ ਨਹੀਂ ਸੀ।

ਉਸ ਨੇ ਦਸਿਆ ਕਿ ਕਾਫੀ ਤਲਾਸ਼ ਕਰਨ ਤੋਂ ਬਾਅਦ ਵੀ ਜਦੋਂ ਕੋਈ ਸੁਰਾਗ ਨਾ ਮਿਲਿਆ ਤਾਂ ਮੈਂ ਘਰ ਵਾਪਸ ਆ ਕੇ ਵੇਖਿਆ ਕਿ ਮੇਰੇ ਭਰਾ ਦੇ ਘਰ ਦੇ ਸਾਹਮਣੇ ਵਾਲੇ ਘਰ ਦਾ ਦਰਵਾਜ਼ਾ ਖੁੱਲ੍ਹਾ ਸੀ ਅਤੇ ਕੁਝ ਲੜਕੇ ਭੱਜਦੇ ਹੋਏ ਬਾਹਰ ਆ ਰਹੇ ਸਨ।

ਸ਼ਿਕਾਇਤਕਰਤਾ ਨੇ ਕਿਹਾ, ‘‘ਉਸੇ ਸਮੇਂ ਮੇਰੇ ਭਰਾ ਦੀ ਬੇਟੀ ਵੀ ਰੋਂਦੀ ਹੋਈ ਘਰ ਤੋਂ ਬਾਹਰ ਆ ਗਈ। ਮੇਰੀ ਭਤੀਜੀ ਨੇ ਮੈਨੂੰ ਦਸਿਆ ਕਿ ਪੰਜ ਨੌਜਵਾਨ ਉਸ ਨੂੰ ਜ਼ਬਰਦਸਤੀ ਉਸ ਦੇ ਘਰ ਦੇ ਸਾਹਮਣੇ ਵਾਲੇ ਘਰ ਲੈ ਗਏ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਦਸਿਆ ਕਿ ਕੁੜੀ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਨੇ ਦਸਿਆ ਕਿ ਬੁਧਵਾਰ ਨੂੰ ਸੋਹਨਾ ਸਿਟੀ ਪੁਲਿਸ ਸਟੇਸ਼ਨ ’ਚ ਭਾਰਤੀ ਦੰਡਾਵਲੀ (ਅਗਵਾ) ਦੀ ਧਾਰਾ 363 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 6 ਦੇ ਤਹਿਤ ਤਿੰਨ ਨਾਮਜ਼ਦ ਮੁਲਜ਼ਮਾਂ ਸਮੇਤ ਪੰਜ ਲੋਕਾਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਗਈ ਸੀ।

ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਖਣੀ) ਸਿਧਾਂਤ ਜੈਨ ਨੇ ਕਿਹਾ, ‘‘ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਜਾਂਚ ਕੀਤੀ ਜਾ ਰਹੀ ਹੈ। ਅਜੇ ਤਕ ਦੋਸ਼ ਸਾਬਤ ਨਹੀਂ ਹੋਏ ਹਨ ਅਤੇ ਅਸੀਂ ਤੱਥਾਂ ਦੀ ਜਾਂਚ ਕਰ ਰਹੇ ਹਾਂ। ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।’’

SHARE ARTICLE

ਏਜੰਸੀ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement