ਪੰਜਾਬ ’ਵਰਸਟੀ ਚੋਣਾਂ: NSUI ਦੇ ਜਤਿੰਦਰ ਸਿੰਘ ਬਣੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ
Published : Sep 6, 2023, 7:33 pm IST
Updated : Sep 6, 2023, 9:17 pm IST
SHARE ARTICLE
Jitinder Singh of NSUI became President of Panjab University
Jitinder Singh of NSUI became President of Panjab University

‘ਸੱਥ’ ਦੀ ਰਣਮੀਕਜੋਤ ਕੌਰ ਬਣੀ ਉਪ-ਪ੍ਰਧਾਨ

 

ਚੰਡੀਗੜ੍ਹ: ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨ.ਐਸ.ਯੂ.ਆਈ.) ਨੇ ਬੁਧਵਾਰ ਨੂੰ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਵਿਚ ਪ੍ਰਧਾਨ ਦਾ ਅਹੁਦਾ ਜਿੱਤ ਲਿਆ ਹੈ।

ਆਮ ਆਦਮੀ ਪਾਰਟੀ ਦੀ ਵਿਦਿਆਰਥੀ ਜਥੇਬੰਦੀ ‘ਛਾਤਰ ਯੁਵਾ ਸੰਘਰਸ਼ ਸਮਿਤੀ’ (ਸੀ.ਵਾਈ.ਐਸ.ਐਸ.) ਨੂੰ ਵੱਡਾ ਝਟਕਾ ਲੱਗਾ ਹੈ। ਪਿਛਲੀਆਂ ਚੋਣਾਂ ਵਿਚ ਸੀ.ਵਾਈ.ਐਸ.ਐਸ. ਨੇ ਪੀਯੂ ਵਿਚ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਦੀ ਚੋਣ ਜਿੱਤੀ ਸੀ। ਇਸ ਵਾਰ ਸੰਸਥਾ ਨੂੰ ਦੂਜੇ ਸਥਾਨ 'ਤੇ ਹੀ ਸਬਰ ਕਰਨਾ ਪਿਆ। ਦੂਜੇ ਪਾਸੇ ਭਾਜਪਾ ਦੀ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਤੀਜੇ ਸਥਾਨ 'ਤੇ ਰਹੀ। ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਦੀ ਚੋਣ ਵਿਚ ਐਨ.ਐਸ.ਯੂ.ਆਈ. ਦੇ ਉਮੀਦਵਾਰ ਜਤਿੰਦਰ ਸਿੰਘ 603 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ।

Photo

ਪਿਛਲੇ ਸਾਲ (ਸਾਲ 2022) ਐਨ.ਐਸ.ਯੂ.ਆਈ.  ਨੇ ਉਪ ਪ੍ਰਧਾਨ ਅਤੇ ਸੰਯੁਕਤ ਸਕੱਤਰ ਦੇ ਦੋ ਅਹੁਦੇ ਜਿੱਤੇ ਸਨ ਅਤੇ ਇਸ ਤੋਂ ਪਹਿਲਾਂ ਸਾਲ 2021 ਵਿਚ ਐਨ.ਐਸ.ਯੂ.ਆਈ. ਦੇ ਨੇ ਪ੍ਰਧਾਨ ਦੇ ਅਹੁਦੇ ਨੂੰ ਛੱਡ ਕੇ ਸਾਰੀਆਂ ਤਿੰਨ ਸੀਟਾਂ ਜਿੱਤੀਆਂ ਸਨ। ਇਸ ਵਾਰ ਪ੍ਰਧਾਨ ਦਾ ਅਹੁਦਾ ਹੀ ਜਿੱਤਿਆ ਗਿਆ। ਏ.ਬੀ.ਵੀ.ਪੀ. ਨੇ ਕੋਈ ਅਹੁਦਾ ਨਹੀਂ ਜਿੱਤਿਆ ਹੈ। ਇਸ ਦੇ ਨਾਲ ਹੀ ਪੀ.ਯੂ. ਦੀਆਂ ਸਾਰੀਆਂ ਸੀਟਾਂ 'ਤੇ ਛਾਤਰ ਯੁਵਾ ਸੰਘਰਸ਼ ਸਮਿਤੀ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ।

ਉਪ-ਪ੍ਰਧਾਨ ਬਣੀ ਸੱਥ ਦੀ ਰਣਮੀਕਜੋਤ ਕੌਰ

ਪੀਯੂ ਸਟੂਡੈਂਟਸ ਕੌਂਸਲ ਦੇ ਮੀਤ ਪ੍ਰਧਾਨ ਦੇ ਅਹੁਦੇ ’ਤੇ ਸੱਥ ਦੀ ਰਣਮੀਕਜੋਤ ਕੌਰ ਜੇਤੂ ਰਹੀ ਹੈ। ਰਣਮੀਕਜੋਤ ਕੌਰ 765 ਵੋਟਾਂ ਨਾਲ ਜੇਤੂ ਰਹੀ। ਸੰਯੁਕਤ ਸਕੱਤਰ ਦੇ ਅਹੁਦੇ 'ਤੇ ਪੀ.ਯੂ.ਐਚ.ਐਚ. ਦੇ ਗੌਰਵ ਚਾਹਲ 103 ਵੋਟਾਂ ਨਾਲ ਜੇਤੂ ਰਹੇ ਹਨ। ਜਨਰਲ ਸਕੱਤਰ ਦੇ ਅਹੁਦੇ ਲਈ ਇਨਸੋ ਦੇ ਦੀਪਕ ਗੋਇਤ ਨੇ 1811 ਵੋਟਾਂ ਨਾਲ ਜਿੱਤ ਦਰਜ ਕੀਤੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement