Bajrang Punia News : ਕਾਂਗਰਸ ਨੇ ਬਜਰੰਗ ਪੂਨੀਆ ਨੂੰ ਦਿੱਤੀ ਵੱਡੀ ਜਿੰਮੇਵਾਰੀ ,ਆਲ ਇੰਡੀਆ ਕਿਸਾਨ ਕਾਂਗਰਸ ਦਾ ਲਗਾਇਆ ਕਾਰਜਕਾਰੀ ਚੇਅਰਮੈਨ
Published : Sep 6, 2024, 9:42 pm IST
Updated : Sep 6, 2024, 10:08 pm IST
SHARE ARTICLE
Bajrang Punia Working Chairman of All India Kisan Congress
Bajrang Punia Working Chairman of All India Kisan Congress

ਪਹਿਲਵਾਨ ਬਜਰੰਗ ਪੂਨੀਆ ਅੱਜ ਕਾਂਗਰਸ ਵਿੱਚ ਹੋਏ ਸੀ ਸ਼ਾਮਲ

Bajrang Punia Working Chairman of All India Kisan Congress : ਕਾਂਗਰਸ ( Congress) ਵਿੱਚ ਸ਼ਾਮਲ ਹੁੰਦੇ ਹੀ ਪਾਰਟੀ ਨੇ ਬਜਰੰਗ ਪੂਨੀਆ (Bajrang Punia )ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਕਾਂਗਰਸ ਨੇ ਬਜਰੰਗ ਪੁਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਚੇਅਰਮੈਨ (Working Chairman of All India Kisan Congress ) ਨਿਯੁਕਤ ਕੀਤਾ ਹੈ। ਪਹਿਲਵਾਨ ਬਜਰੰਗ ਪੂਨੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋਏ ਸੀ।

ਕਾਂਗਰਸ ਵੱਲੋਂ ਜਾਰੀ ਨਿਯੁਕਤੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।

ਕਾਂਗਰਸ 'ਚ ਸ਼ਾਮਲ ਹੋਈ ਪਹਿਲਵਾਨ ਵਿਨੇਸ਼ ਫੋਗਾਟ ਦੀ ਸੀਟ ਫਾਈਨਲ ਹੋ ਗਈ ਹੈ। ਸੂਤਰਾਂ ਮੁਤਾਬਕ ਵਿਨੇਸ਼ ਫੋਗਾਟ ਜੁਲਾਨਾ ਵਿਧਾਨ ਸਭਾ ਸੀਟ ਤੋਂ ਚੋਣ ਲੜੇਗੀ। ਹਾਲਾਂਕਿ ਬਜਰੰਗ ਪੂਨੀਆ ਚੋਣ ਨਹੀਂ ਲੜਨਗੇ। ਪਹਿਲਾਂ ਚਰਚਾ ਸੀ ਕਿ ਬਜਰੰਗ ਪੂਨੀਆ ਬਾਦਲੀ ਤੋਂ ਚੋਣ ਲੜ ਸਕਦੇ ਹਨ ਕਿਉਂਕਿ ਬਜਰੰਗ ਬਾਦਲੀ 'ਚ ਆਉਂਦਾ ਹੈ ਪਰ ਹੁਣ ਸਥਿਤੀ ਸਾਫ਼ ਹੈ ਕਿ ਉਹ ਚੋਣ ਨਹੀਂ ਲੜਨਗੇ ਅਤੇ ਸਿਰਫ਼ ਪ੍ਰਚਾਰ ਕਰਨਗੇ।

ਦੱਸ ਦੇਈਏ ਕਿ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਵਿਨੇਸ਼ ਫੋਗਾਟ ਅਤੇ ਬਜਰੰਗ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਉਨ੍ਹਾਂ ਦੀ ਰਿਹਾਇਸ਼ 10, ਰਾਜਾਜੀ ਮਾਰਗ 'ਤੇ ਮੁਲਾਕਾਤ ਕੀਤੀ ਸੀ।

ਇਸ ਤੋਂ ਬਾਅਦ ਉਹ ਏ.ਆਈ.ਸੀ.ਸੀ. ਹੈੱਡਕੁਆਰਟਰ ਵਿਖੇ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਸੰਗਠਨ ਕੇਸੀ ਵੇਣੂਗੋਪਾਲ, ਏ.ਆਈ.ਸੀ.ਸੀ ਜਨਰਲ ਸਕੱਤਰ ਇੰਚਾਰਜ ਹਰਿਆਣਾ ਦੀਪਕ ਬਾਰੀਆ, ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਅਤੇ ਕਾਂਗਰਸ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਮੁਖੀ ਪਵਨ ਖੇੜਾ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ।

Location: India, Haryana

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement