
ਜ਼ਖਮੀਆਂ ਵਿਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ
Hathras Raod Accident : ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਚੰਦਪਾ ਕੋਤਵਾਲੀ ਥਾਣਾ ਖੇਤਰ ’ਚ ਸ਼ੁਕਰਵਾਰ ਸ਼ਾਮ ਨੂੰ ਇਕ ਬੱਸ ਨੇ ਇਕ ਵੈਨ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ, ਜਿਸ ’ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ ।
ਪੁਲਿਸ ਸੁਪਰਡੈਂਟ (ਐਸ.ਪੀ.) ਨਿਪੁਨ ਅਗਰਵਾਲ ਨੇ ਦਸਿਆ ਕਿ ਇਹ ਹਾਦਸਾ ਸ਼ੁਕਰਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਬੱਸ ਆਗਰਾ-ਅਲੀਗੜ੍ਹ ਕੌਮੀ ਰਾਜਮਾਰਗ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।
ਉਨ੍ਹਾਂ ਦਸਿਆ ਕਿ ਇਸ ਘਟਨਾ ’ਚ 12 ਲੋਕਾਂ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦਸਿਆ ਕਿ ਜ਼ਖਮੀਆਂ ਵਿਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੁਸਾਫ਼ਰ ਹਾਥਰਸ ਤੋਂ ਆਗਰਾ ਜਾ ਰਹੇ ਸਨ।