Vinesh Phogat : ਕਾਂਗਰਸ 'ਚ ਸ਼ਾਮਲ ਹੋਏ ਪਹਿਲਵਾਨ ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ , ਇੱਥੋਂ ਲੜ ਸਕਦੇ ਹਨ ਚੋਣ
Published : Sep 6, 2024, 3:16 pm IST
Updated : Sep 6, 2024, 3:34 pm IST
SHARE ARTICLE
Vinesh Phogat-Bajrang Punia joins Congress
Vinesh Phogat-Bajrang Punia joins Congress

ਇਸ ਤੋਂ ਪਹਿਲਾਂ ਦੋਵਾਂ ਨੇ ਕਾਂਗਰਸ ਪ੍ਰਧਾਨ ਮਲਕਾਰਜੁਨ ਖੜਗੇ ਨਾਲ ਕੀਤੀ ਸੀ ਮੁਲਾਕਾਤ

 Vinesh Phogat Bajrang Punia Join Congress : ਹਰਿਆਣਾ ਵਿਧਾਨ ਸਭਾ ਚੋਣਾਂ 2024 ਤੋਂ ਪਹਿਲਾਂ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਦੋਵਾਂ ਨੇ ਕਾਂਗਰਸ ਪ੍ਰਧਾਨ ਮਲਕਾਰਜੁਨ ਖੜਗੇ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਸੀ। ਹੁਣ ਇਨ੍ਹਾਂ ਦੋਵਾਂ ਦੇ ਨਾਂ ਪਾਰਟੀ ਦੀ ਉਮੀਦਵਾਰ ਸੂਚੀ ਵਿੱਚ ਆਉਣ ਦੀ ਸੰਭਾਵਨਾ ਹੈ। ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਵਿਨੇਸ਼ ਅਤੇ ਬਜਰੰਗ ਹੁਣ ਕੁਸ਼ਤੀ ਦੇ ਅਖਾੜੇ ਤੋਂ ਸਿਆਸੀ ਮੈਦਾਨ 'ਚ ਨਜ਼ਰ ਆਉਣਗੇ।

ਵਿਨੇਸ਼ ਫੋਗਾਟ ਨੇ ਛੱਡੀ ਰੇਲਵੇ ਦੀ ਨੌਕਰੀ  


ਵਿਨੇਸ਼ ਫੋਗਾਟ ਨੇ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰੇਲਵੇ ਦੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਦਿੱਤੀ ਹੈ। ਇਸ ਦਾ ਐਲਾਨ ਕਰਦੇ ਹੋਏ ਵਿਨੇਸ਼ ਨੇ ਕਿਹਾ ਕਿ ਰੇਲਵੇ ਦੀ ਸੇਵਾ ਕਰਨਾ ਉਸ ਦੇ ਜੀਵਨ ਦਾ ਸਭ ਤੋਂ ਯਾਦਗਾਰੀ ਅਤੇ ਮਾਣ ਵਾਲਾ ਸਮਾਂ ਰਿਹਾ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਕਿਹਾ ਕਿ ਆਪਣੀ ਜ਼ਿੰਦਗੀ ਦੇ ਇਸ ਮੋੜ 'ਤੇ ਮੈਂ ਆਪਣੇ ਆਪ ਨੂੰ ਰੇਲਵੇ ਸੇਵਾ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਹੈ ਅਤੇ ਆਪਣਾ ਅਸਤੀਫਾ ਭਾਰਤੀ ਰੇਲਵੇ ਦੇ ਸਮਰੱਥ ਅਧਿਕਾਰੀਆਂ ਨੂੰ ਸੌਂਪ ਦਿੱਤਾ ਹੈ। ਦੇਸ਼ ਦੀ ਸੇਵਾ ਵਿੱਚ ਰੇਲਵੇ ਵੱਲੋਂ ਮੈਨੂੰ ਦਿੱਤੇ ਗਏ ਇਸ ਮੌਕੇ ਲਈ ਮੈਂ ਭਾਰਤੀ ਰੇਲਵੇ ਪਰਿਵਾਰ ਦਾ ਹਮੇਸ਼ਾ ਧੰਨਵਾਦੀ ਰਹਾਂਗੀ।

ਕਿਸ ਸੀਟ ਤੋਂ ਮਿਲ ਸਕਦੀ ਹੈ ਟਿਕਟ ?

ਸਿਆਸੀ ਹਲਕਿਆਂ ਵਿੱਚ ਚੱਲ ਰਹੀਆਂ ਅਟਕਲਾਂ ਦੇ ਮੁਤਾਬਕ ਵਿਨੇਸ਼ ਫੋਗਾਟ ਨੂੰ ਦਾਦਰੀ ਸੀਟ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਜਰੰਗ ਪੂਨੀਆ ਬਾਦਲੀ ਸੀਟ ਤੋਂ ਟਿਕਟ ਦੀ ਮੰਗ ਕਰ ਰਹੇ ਹਨ ਪਰ ਕਾਂਗਰਸ ਉਨ੍ਹਾਂ ਨੂੰ ਇਸ ਸੀਟ ਦੀ ਬਜਾਏ ਕਿਸੇ ਜਾਟ ਬਹੁਲ ਸੀਟ ਤੋਂ ਟਿਕਟ ਦੇਣ ਦੀ ਯੋਜਨਾ ਬਣਾ ਰਹੀ ਹੈ।

ਹਰਿਆਣਾ 'ਚ ਕਦੋਂ ਹੋਣਗੀਆਂ ਚੋਣਾਂ?

ਹੁਣ ਕਾਂਗਰਸ ਹਰਿਆਣਾ ਵਿਧਾਨ ਸਭਾ ਦੇ ਚੋਣ ਮੁਕਾਬਲੇ ਵਿੱਚ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ ਮੈਦਾਨ ਵਿੱਚ ਉਤਾਰਨ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਚੋਣਾਂ (ਹਰਿਆਣਾ ਚੋਣ 2024) ਲਈ 5 ਅਕਤੂਬਰ ਨੂੰ ਵੋਟਿੰਗ ਹੋਵੇਗੀ। ਨਤੀਜਾ 8 ਅਕਤੂਬਰ ਨੂੰ ਐਲਾਨਿਆ ਜਾਵੇਗਾ।

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement