
ਕਿਹਾ, ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਹਰ ਮਦਦ ਦੇਣ ਲਈ ਤਿਆਰ
ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਨਿਚਰਵਾਰ ਨੂੰ ਪੰਜਾਬ ਨੂੰ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਤ ਸੂਬੇ ਨੂੰ ਲੋੜੀਂਦੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।
ਗੁਪਤਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਅਪਣੇ ਹਮਰੁਤਬਾ ਭਗਵੰਤ ਮਾਨ ਨਾਲ ਗੱਲ ਕੀਤੀ ਅਤੇ ਉਨ੍ਹਾਂ ਨੂੰ ਦਸਿਆ ਕਿ ਦਿੱਲੀ ਸੂਬੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਹਰ ਮਦਦ ਦੇਣ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ, ‘‘ਅਸੀਂ ਦਿੱਲੀ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ਵਿਚ 5 ਕਰੋੜ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕਰ ਰਹੇ ਹਾਂ ਅਤੇ ਚਾਹੁੰਦੇ ਹਾਂ ਕਿ ਸੂਬਾ ਨਾਜ਼ੁਕ ਸਥਿਤੀ ਤੋਂ ਉਭਰ ਸਕੇ ਅਤੇ ਇਸ ਦੇ ਲੋਕ ਅਪਣੀ ਆਮ ਜ਼ਿੰਦਗੀ ਬਹਾਲ ਕਰ ਸਕਣ।’’