ਕੈਨੇਡਾ ਦੇ ਤਿੰਨ ਸ਼ਹਿਰਾਂ 'ਚ 6 ਸਤੰਬਰ ਨੂੰ ਮਨਾਇਆ ਜਾ ਰਿਹੈ “ਜਸਵੰਤ ਸਿੰਘ ਖਾਲੜਾ ਦਿਵਸ”
Published : Sep 6, 2025, 1:10 pm IST
Updated : Sep 6, 2025, 3:02 pm IST
SHARE ARTICLE
"Jaswant Singh Khalra Day" is being celebrated on September 6 in three cities in Canada.

ਖਾਲੜਾ ਨੇ 25,000 ਸਿੱਖ ਨੌਜਵਾਨਾਂ ਦੀਆਂ ਲਾਵਾਰਿਸ ਲਾਸ਼ਾਂ ਦਾ ਸੱਚ ਲਿਆਂਦਾ ਸੀ ਸਾਹਮਣੇ

Jaswant Singh Khalra Day news : ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਨਿਧੜਕ ਆਗੂ ਜਸਵੰਤ ਸਿੰਘ ਖਾਲੜਾ ਨੂੰ ਸਨਮਾਨ ਦਿੰਦਿਆਂ ਕੈਨੇਡਾ ਦੇ ਤਿੰਨ ਪ੍ਰਮੁੱਖ ਸ਼ਹਿਰਾਂ ਬਰਨਬੀ, ਨਿਊਵੈਸਟ ਮਿਨਸਟਰ ਅਤੇ ਬਰੈਂਪਟਨ ਦੀਆਂ ਸਿਟੀ ਕੌਂਸਲਾਂ ਨੇ 6 ਸਤੰਬਰ ਦਾ ਦਿਨ ‘ਜਸਵੰਤ ਸਿੰਘ ਖਾਲੜਾ ਦਿਵਸ’ ਵਜੋਂ ਮਨਾਇਆ ਜਾ ਰਿਹਾ ਹੈ। 
ਇਸ ਸਬੰਧੀ ਪਹਿਲ ਸਰੀ ਦੇ ਲਾਗਲੇ ਸ਼ਹਿਰ ਬਰਨਬੀ ਦੀ ਕੌਂਸਲ ਵਲੋਂ ਮੇਅਰ ਮਾਈਕ ਹਾਰਲੀ ਦੇ ਦਸਤਖਤਾਂ ਹੇਠ ਜਾਰੀ ਐਲਾਨਨਾਮੇ ਰਾਹੀਂ ਹੋਈ ਸੀ। ਇਸ ਤੋਂ ਬਾਅਦ ਨਿਊਵੈਸਟ ਮਨਿਸਟਰ ਅਤੇ ਬਰੈਂਪਟਨ ਵਿਚ ਵੀ 6 ਸਤੰਬਰ ਦਾ ਦਿਨ ਮਨੁੱਖੀ ਹੱਕਾਂ ਦੇ ਰਾਖੇ ‘ਜਸਵੰਤ ਸਿੰਘ ਖਾਲੜਾ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ। ਬਰਨਬੀ ਕੌਂਸਲ ਵੱਲੋਂ ਇਹ ਮਾਨਤਾ ਦਿਵਾਉਣ ਵਿਚ ਬਰਨਬੀ ਦੀ ਵਸਨੀਕ ਬਲਜਿੰਦਰ ਕੌਰ ਨਾਰੰਗ ਦਾ ਵਿਸ਼ੇਸ਼ ਯੋਗਦਾਨ ਰਿਹਾ।

ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਜਸਵੰਤ ਸਿੰਘ ਖਾਲੜਾ ਦਿਵਸ ਮਨਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਸਿੱਖ ਭਾਈਚਾਰੇ ਦੇ ਸਤਿਕਾਰਤ ਆਗੂ ਭਾਈ ਜਸਵੰਤ ਸਿੰਘ ਖਾਲੜਾ ਨੇ ਜਮਹੂਰੀਅਤ ਅਤੇ ਮਨੁੱਖੀ ਹੱਕਾਂ ਪ੍ਰਤੀ ਜ਼ੋਰਦਾਰ ਆਵਾਜ਼ ਬੁਲੰਦ ਕੀਤੀ। ਸਵੈ-ਮਾਣ ਅਤੇ ਮਨੁੱਖੀ ਹੱਕਾਂ ਲਈ ਸੰਘਰਸ਼ਸ਼ੀਲ ਖਾਲੜਾ ਦੀ ਬਰਸੀ ਸਾਨੂੰ ਦੁਨੀਆਂ ਭਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਵਿਰੋਧ ਵਿਚ ਆਵਾਜ਼ ਉਠਾਉਣ ਲਈ ਪ੍ਰੇਰਦੀ ਹੈ। ਮੇਅਰ ਨੇ ਕਿਹਾ ਕਿ ਬਰੈਂਪਟਨ ਸ਼ਹਿਰ ਸਿੱਖ ਇਤਿਹਾਸ, ਸਭਿਆਚਾਰ ਅਤੇ ਸਾਊਥ ਏਸ਼ੀਅਨ ਇਤਿਹਾਸ ਵਿਚ ਜਸਵੰਤ ਸਿੰਘ ਖਾਲੜਾ ਦੀ ਅਹਿਮੀਅਤ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਸਿੱਖ ਭਾਈਚਾਰੇ ਨਾਲ ਆਪਣਾ ਰਿਸ਼ਤਾ ਹੋਰ ਗੂੜ੍ਹਾ ਕਰਨਾ ਚਾਹੁੰਦਾ ਹੈ।

ਵਰਨਣਯੋਗ ਹੈ ਕਿ ਜਸਵੰਤ ਸਿੰਘ ਖਾਲੜਾ ਪੰਜਾਬ ’ਚ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਦਿਆਂ 25,000 ਦੇ ਕਰੀਬ ਸਿੱਖ ਨੌਜਵਾਨਾਂ ਦੀਆਂ ਲਾਵਾਰਿਸ ਲਾਸ਼ਾਂ ਦਾ ਸੱਚ ਬੇਪਰਦ ਕੀਤਾ ਸੀ। ਸੱਚਾਈ ਦਾ ਸਾਹਮਣਾ ਕਰਨ ਵਿਚ ਅਸਫਲ ਰਹੀ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਵੀ ਅਗਵਾ ਕਰਕੇ ਲਾਪਤਾ ਕਰ ਦਿੱਤਾ ਸੀ। ਉਨ੍ਹਾਂ ਪੰਜਾਬ ਵਿਚ ਹੋਈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਆਪਣੀ ਆਵਾਜ ਕੌਮਾਂਤਰੀ ਪੱਧਰ ਤੇ ਵੀ ਉਠਾਈ ਅਤੇ ਕੈਨੇਡਾ ਆ ਕੇ ਇਥੇ ਵੱਸਦੇ ਪੰਜਾਬੀਆਂ ਅਤੇ ਕੈਨੇਡੀਅਨ ਸਿਆਸਤਦਾਨਾਂ ਨੂੰ ਪੰਜਾਬ ਵਿਚ ਹੋਏ ਮੁਨੱਖੀ ਅਧਿਕਾਰਾਂ ਦੇ ਘਾਣ ਤੋਂ ਜਾਣੂੰ ਕਰਵਾਇਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement