ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਉਤੇ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਸ਼ਾਨਾ
Published : Oct 6, 2018, 2:58 pm IST
Updated : Oct 6, 2018, 2:58 pm IST
SHARE ARTICLE
Arun Jaitley
Arun Jaitley

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਇਸ ਮੁੱਦੇ ‘ਤੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ ‘ਤੇ ਰੱਖਿਆ...

ਨਵੀਂ ਦਿੱਲੀ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਇਸ ਮੁੱਦੇ ‘ਤੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ ‘ਤੇ ਰੱਖਿਆ ਹੈ। ਉਨ੍ਹਾਂ ਨੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦੇ ਪਿੱਛੇ ਮੌਜੂਦ ਅੰਤਰਰਾਸ਼ਟਰੀ ਕਾਰਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਤੋਂ ਪੈਦਾ ਹੋਈਆਂ ਚੁਣੌਤੀਆਂ ਨੂੰ ਕੁਝ ਵਿਰੋਧੀ ਨੇਤਾਵਾਂ ਨੇ ਟਵੀਟਸ ਅਤੇ ਟੀਵੀ ‘ਤੇ ਦਿੱਤੇ ਜਾਣ ਵਾਲੇ ਬਿਆਨਾਂ ਤੋਂ ਹੋਰ ਘੱਟ ਨਹੀਂ ਕੀਤਾ ਜਾ ਸਕਦਾ ਹੈ। ਇਹ ਸਮੱਸਿਆ ਬਹੁਤ ਗੰਭੀਰ ਹੈ।

Arun JaitleyArun Jaitleyਤੇਲ ਉਤਪਾਦਕ ਦੇਸ਼ਾਂ ਨੇ ਉਤਪਾਦਨ ਨੂੰ ਸੀਮਤ ਕਰ ਦਿਤਾ ਹੈ, ਜਿਸ ਕਰਕੇ ਮੰਗ ਅਤੇ ਸਪਲਾਈ ‘ਚ ਅੰਤਰ ਪੈਦਾ ਹੋਇਆ ਹੈ। ਅਰੁਣ ਜੇਤਲੀ ਨੇ ਫੇਸਬੁੱਕ ‘ਤੇ ਲਿਖੇ ਬਲਾਗ ਤੇ ਅੰਤਰਰਾਸ਼ਟਰੀ ਕਾਰਨਾਂ ਬਾਰੇ ਵਿਸਥਾਰ ਨਾਲ ਚਰਚਾ ਕਰਦੇ ਹੋਏ ਕਿਹਾ, ‘ਵੈਨਜ਼ੁਏਲਾ ਅਤੇ ਲਿਬੀਆ ਵਿਚ ਸਿਆਸੀ ਸੰਕਟ ਕਾਰਨ ਉਨ੍ਹਾਂ ਦੇਸ਼ਾਂ ਦੇ ਤੇਲ ਉਤਪਾਦਨ ‘ਤੇ ਬਹੁਤ ਮਾੜਾ ਅਸਰ ਪਿਆ ਹੈ। ਇਰਾਨ ‘ਤੇ ਅਮਰੀਕੀ ਪਾਬੰਦੀਆਂ ਨੇ ਇਸ ਦੇ ਗਾਹਕਾਂ ਲਈ ਸਪਲਾਈ ਅਨਿਸ਼ਚਿਤਤਾ ਨੂੰ ਵਧਾ ਦਿਤਾ ਹੈ। ਕੱਚੇ ਤੇਲ ਦੀਆਂ ਕੀਮਤਾਂ ‘ਤੇ ਰੋਕ ਲਗਾਉਣ ਲਈ ਸ਼ੈਲ ਗੈਸ ਇਕ ਉੱਤਮ ਸਰੋਤ ਹੈ ਪਰ ਸ਼ੈਲ ਗੈਸ ਦਾ ਵਪਾਰਕ ਉਤਪਾਦਨ ਸਮਾਂ-ਸੂਚੀ ਤੋਂ ਪਿੱਛੇ ਹੈ।’

Arun Jaitley says on Petrol PricesArun Jaitley ਵਿੱਤ ਮੰਤਰੀ ਨੇ ਕਿਹਾ, ‘ਕੱਚੇ ਤੇਲ ਦੀ ਕੀਮਤ ਜ਼ਿਆਦਾ ਹੋਣ ਦਾ ਅਸਰ ਮੁਦਰਾ ਤੇ ਵੀ ਪਿਆ ਹੈ। ਭਾਰਤ ਦਾ ਮੈਕਰੋ ਇਕੋਨੋਮਿਸਟ ਆਧਾਰ, ਵਿੱਤੀ ਘਾਟਾ ਅਤੇ ਵਿਦੇਸ਼ੀ ਮੁਦਰਾ ਭੰਡਾਰ ਆਦਿ ਸਭ ਕੁਝ ਪੂਰੀ ਤਰ੍ਹਾਂ ਸਥਿਰ ਹਨ। ਟੈਕਸ ਕਲੈਕਸ਼ਨ ਵੱਧ ਰਿਹਾ ਹੈ। ਹਾਲਾਂਕਿ, ਕੱਚੇ ਤੇਲ ਦੀ ਮਹਿੰਗਾਈ ਦਾ ਚਾਲੂ ਖਾਤਾ ਘਾਟੇ ਤੇ ਪੂਰਾ ਅਸਰ ਪਾ ਰਿਹਾ ਹੈ। ਇਹ ਕਰੰਸੀ ‘ਤੇ ਵੀ ਪ੍ਰਭਾਵ ਪਾ ਰਿਹਾ ਹੈ। ਇਸ ਤੋਂ ਇਲਾਵਾ, ਡਾਲਰ ਦੀ ਮਜ਼ਬੂਤੀ ਦਾ ਅਸਰ ਜ਼ਿਆਦਾਤਰ ਗਲੋਬਲ ਕਰੰਸੀਆਂ ਤੇ ਹੋਇਆ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement