
ਚੋਣ ਕਮਿਸ਼ਨ ਅੱਜ 5 ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਰਾਜਸਥਾਨ, ਮੱਧ ਪ੍ਰਦੇਸ਼...
ਨਵੀਂ ਦਿੱਲੀ : ਚੋਣ ਕਮਿਸ਼ਨ ਅੱਜ 5 ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਰਾਜਸਥਾਨ, ਮੱਧ ਪ੍ਰਦੇਸ਼, ਛਤੀਸਗੜ੍ਹ ਅਤੇ ਮਿਜ਼ੋਰਮ ਦੇ ਨਾਲ-ਨਾਲ ਤਿਲੰਗਾਨਾ ਸੂਬੇ ‘ਚ ਚੋਣਾਂ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਅੱਜ ਦੁਪਹਿਰ ਪ੍ਰੈੱਸ ਕਾਨਫਰੰਸ ‘ਚ ਇਸ ਦਾ ਐਲਾਨ ਕਰ ਸਕਦਾ ਹੈ। ਦੱਸ ਦੇਈਏ ਕਿ ਤਿਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਭੰਗ ਕਰ ਚੁੱਕੇ ਹਨ, ਜਿਸ ਤੋਂ ਬਾਅਦ ਉਥੇ ਵੀ ਵਿਧਾਨ ਸਭਾ ਦੇ ਮਿੱਥੇ ਹੋਏ ਸਮੇਂ ਤੋਂ ਪਹਿਲਾਂ ਹੀ ਚੋਣਾਂ ਦਾ ਰਾਹ ਸਾਫ਼ ਹੋ ਗਿਆ ਹੈ। ਤਿਲੰਗਾਨਾ ‘ਚ ਪਹਿਲਾਂ ਅਗਲੇ ਸਾਲ ਚੋਣਾਂ ਹੋਣੀਆਂ ਸਨ।
EC of Indiaਸੂਤਰਾਂ ਦੁਆਰਾ ਦੱਸਿਆ ਜਾਂਦਾ ਹੈ ਕਿ ਇਨ੍ਹਾਂ ਸੂਬਿਆਂ ‘ਚ ਚੋਣਾਂ ਦੀ ਪੂਰੀ ਪ੍ਰਕਿਰਿਆ ਦਸੰਬਰ ਦੇ ਪਹਿਲੇ ਹਫ਼ਤੇ ਤੱਕ ਪੂਰੀ ਹੋ ਜਾਵੇਗੀ। ਛਤੀਸਗੜ੍ਹ ‘ਚ ਦੋ ਹਿੱਸਿਆਂ ‘ਚ ਚੋਣਾਂ ਹੋਣ ਦੀ ਸੰਭਾਵਨਾ ਹੈ। ਹੋਰ ਸੂਬਿਆਂ ‘ਚ ਇਕ ਹਿੱਸੇ ‘ਚ ਹੀ ਚੋਣਾਂ ਕਰਾਉਣ ਦੀ ਉਮੀਦ ਹੈ। ਮੁੱਖ ਚੋਣ ਕਮਿਸ਼ਨਰ ਓਪੀ ਰਾਵਤ ਨੇ ਪੰਜ ਸੂਬਿਆਂ ਦੇ ਵੱਖ-ਵੱਖ ਮੁੱਖ ਚੋਣ ਕਮਿਸ਼ਨਰ ਨਾਲ ਸ਼ੁੱਕਰਵਾਰ ਨੂੰ ਦਿੱਲੀ ਵਿਚ ਬੈਠਕ ਕੀਤੀ ਸੀ। ਦੋ ਦਿਨਾਂ ਦੀ ਇਸ ਬੈਠਕ ‘ਚ ਰਾਜਸਥਾਨ, ਮੱਧ ਪ੍ਰਦੇਸ਼, ਛਤੀਸਗੜ੍ਹ, ਤਿਲੰਗਾਨਾ ਅਤੇ ਮਿਜ਼ੋਰਮ ਦੇ ਮੁੱਖ ਕਮਿਸ਼ਨਰਾਂ ਨੇ ਭਾਗ ਲਿਆ ਸੀ।
Elections in Five States ਇਨ੍ਹਾਂ ਚੋਣਾਂ ਦੇ ਅਗਲੇ ਸਾਲ ਹੋਣ ਵਾਲੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਾ ਸੈਮੀਫਾਈਨਲ ਮੰਨਿਆ ਜਾ ਰਿਹਾ ਹੈ। ਭਾਜਪਾ, ਕਾਂਗਰਸ ਸਮੇਤ ਸਾਰੇ ਦਲਾਂ ਨੇ ਬਹੁਤ ਪਹਿਲਾਂ ਤੋਂ ਹੀ ਇਨ੍ਹਾਂ ਚੋਣਾਂ ਲਈ ਤਿਆਰੀਆਂ ਕਰ ਲਈਆਂ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਤੋਂ ਭਾਜਪਾ ਦੇ ਮੁੱਖ ਪ੍ਰਚਾਰਕ ਹੋਣਗੇ ਅਤੇ ਦੂਜੇ ਪਾਸੇ, ਕਾਂਗਰਸ ਦੇ ਰਾਹੁਲ ਗਾਂਧੀ ਪ੍ਰਚਾਰ ਦੀ ਖ਼ੁਦ ਕਮਾਨ ਸੰਭਾਲਣਗੇ। ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ, 5 ਸੂਬਿਆਂ ਦੀਆਂ ਚੋਣਾਂ ਬਹੁਤ ਮਹੱਤਵਪੂਰਨ ਹਨ। ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ 2019 ਦੀਆਂ ਚੋਣਾਂ ‘ਤੇ ਵੀ ਅਸਰ ਪੈ ਸਕਦਾ ਹੈ।
Election Commission ਹੁਣ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛਤੀਸਗੜ੍ਹ ‘ਚ ਭਾਜਪਾ ਦੀ ਸਰਕਾਰ ਹੈ। ਮਿਜ਼ੋਰਮ ‘ਚ ਕਾਂਗਰਸ ਦੀ ਸਰਕਾਰ ਹੈ ਅਤੇ ਤਿਲੰਗਾਨਾ ‘ਚ ਤਿਲੰਗਾਨਾ ਰਾਸ਼ਟਰ ਕਮੇਟੀ ਦੀ ਸਰਕਾਰ ਹੈ।