
ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਦੌਰਾਨ ਤਿੰਨ ਲੋਕਾਂ...
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ। ਦੁਰਘਟਨਾ ਜਲਾਲਬਾਦ ਗੋਲ ਚੱਕਰ ਦੇ ਕੋਲ ਉਸ ਸਮੇਂ ਹੋਈ ਜਦੋਂ ਤਿੰਨ ਨੌਜਵਾਨ ਮੋਟਰਸਾਈਕਲ ਤੇ ਹਰਤਾਰਾ ਤੋਂ ਵਾਪਸ ਆ ਰਹੇ ਸਨ। ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਪਿਛੋਂ ਦੀ ਟੱਕਰ ਮਾਰੀ, ਜਿਸ ਨਾਲ ਤਿੰਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਦੇ ਮੁਤਾਬਕ, ਤਿੰਨੇ ਨੌਜਵਾਨ ਲੋਰਪੁਰ ਦੇ ਹੀ ਰਹਿਣ ਵਾਲੇ ਸੀ। ਘਟਨਾ ਸ਼ੁਕਰਵਾਰ ਦੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਤਿੰਨਾਂ ਮ੍ਰਿਤਕਾਂ ਦੇ ਘਰ ਵਿਚ ਦੁਖ ਦਾ ਮਾਹੌਲ ਬਣਿਆ ਹੋਇਆ ਹੈ।
Truck & Motorcycle Accidentਸੂਚਨਾ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਮੌਤ ਦੀ ਖ਼ਬਰ ਮਿਲਦੇ ਹੀ ਮ੍ਰਿਤਕ ਦੇ ਪਰਿਵਾਰ ਵਿਚ ਹਫੜਾ-ਦਫ਼ੜੀ ਮਚ ਗਈ। ਫਿਲਹਾਲ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਘਟਨਾ ਦੁਲਹਨਪੁਰ ਥਾਣੇ ਦੇ ਜਲਾਲਬਾਦ ਗੋਲ ਚੱਕਰ ਦੇ ਕੋਲ ਦੀ ਹੈ। ਜਿਥੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ‘ਤੇ ਸਵਾਰ ਤਿੰਨਾਂ ਲੋਕਾਂ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ।
Accident ਪੁਲਿਸ ਨੇ ਦੱਸਿਆ ਕਿ ਤਿੰਨੇ ਨੌਜਵਾਨ ਇਕ ਹੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸੈਦਪੁਰ ਕੋਤਵਾਲੀ ਦੇ ਹਰਤਾਰਾ ਤੋਂ ਤ੍ਰਯਦਸ਼ਾਹ ਸੰਸਕਾਰ ਪ੍ਰੋਗਰਾਮ ਤੋਂ ਭੋਜਨ ਬਣਾ ਕੇ ਵਾਪਸ ਆ ਰਹੇ ਸੀ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ ‘ਤੇ ਫਰਾਰ ਹੋ ਗਿਆ। ਤਿੰਨਾਂ ਮ੍ਰਿਤਕਾਂ ਦੀ ਪਹਿਚਾਣ ਹੋ ਗਈ ਹੈ। ਪੁਲਿਸ ਦੇ ਮੁਤਾਬਕ ਅਰਵਿੰਦ ਖਰਵਾਰ, ਕ੍ਰਿਸ਼ਨਾ ਅਤੇ ਮਨੋਜ ਗੁਪਤਾ ਇਕ ਹੀ ਪਿੰਡ ਦੇ ਰਹਿਣ ਵਾਲੇ ਸੀ। ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਦੁਖ ਤੇ ਉਦਾਸੀ ਦਾ ਮਾਹੌਲ ਬਣਿਆ ਹੋਇਆ ਹੈ।