
ਇਸ ਤੋਂ ਪਹਿਲਾਂ ਵੀ ਕਈ ਮੰਤਰੀਆਂ ਦੀ ਰਿਪੋਰਟ ਆ ਚੁੱਕੀ ਹੈ ਕੋਰੋਨਾ ਪਾਜ਼ੇਟਿਵ
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਮੰਗਲਵਾਰ ਨੂੰ ਹਰਿਆਣਾ ਦੇ ਉਪ-ਮੁੱਖ ਮੰਤਰੀ ਅਤੇ ਜਨਨਾਇਕ ਜਨਤਾ ਪਾਰਟੀ ਦੇ ਨੇਤਾ ਦੁਸ਼ਯੰਤ ਚੌਟਾਲਾ ਕੋਰੋਨਾ ਵਾਇਰਸ ਪਾਜ਼ੇਟਿਵ ਪਾਏ ਗਏ ਹਨ।
Dushyant Chautala
ਇਸ ਤੋਂ ਪਹਿਲਾਂ ਵੀ ਦੇਸ਼ ਦੇ ਕਈ ਮੰਤਰੀ ਅਤੇ ਨੇਤਾ ਕੋਰੋਨਾ ਵਾਇਰਸ ਦੀ ਚਪੇਟ ਵਿਚ ਆ ਚੁੱਕੇ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਵਿਧਾਨ ਸਭਾ ਸਪੀਕਰ ਚੰਦ ਗੁਪਤਾ ਸਮੇਤ ਕਰੀਬ ਅੱਧਾ ਦਰਜਨ ਵਿਧਾਇਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।