ਟਰੈਕਟਰ ਚਲਾ ਕੇ ਹਰਿਆਣਾ ਬਾਰਡਰ ਪੁੱਜੇ ਰਾਹੁਲ ਗਾਂਧੀ, ਹੰਗਾਮਾ ਜਾਰੀ
Published : Oct 6, 2020, 4:33 pm IST
Updated : Oct 6, 2020, 4:40 pm IST
SHARE ARTICLE
Rahul Gandhi
Rahul Gandhi

ਕਾਂਗਰਸੀ ਵਰਕਰਾਂ ਨੇ ਤੋੜੇ ਬੈਰੀਕੇਟ

ਨਵੀਂ ਦਿੱਲੀ: ਪੰਜਾਬ ਵਿਚ ਅਪਣੀ ਤਿੰਨ ਦਿਨ ਦੀ ਟਰੈਕਟਰ ਰੈਲੀ ਖਤਮ ਕਰਨ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਹਰਿਆਣਾ ਬਾਰਡਰ 'ਤੇ ਪਹੁੰਚ ਚੁੱਕੇ ਹਨ। ਰਾਹੁਲ ਗਾਂਧੀ ਅਪਣੇ ਕਾਫ਼ਲੇ ਨਾਲ ਪੰਜਾਬ ਤੋਂ ਟਰੈਕਟਰ ਚਲਾ ਕੇ ਹਰਿਆਣਾ ਬਾਰਡਰ ਪਹੁੰਚੇ ਹਨ।

Rahul Gandhi Rahul Gandhi

ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। 
ਰਾਹੁਲ ਗਾਂਧੀ ਸਮੇਤ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਟਰੈਕਟਰ ਰੈਲੀ 'ਚ ਸ਼ਾਮਲ ਹੋ ਕੇ ਪੰਜਾਬ-ਹਰਿਆਣਾ ਬਾਡਰ 'ਤੇ ਪੁੱਜੇ, ਇਸ ਦੌਰਾਨ ਪੰਜਾਬ-ਹਰਿਆਣਾ ਬਾਰਡਰ 'ਤੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ।

Rahul Gandhi's Tractor Rally Stopped At Haryana-Punjab BorderRahul Gandhi's Tractor Rally Stopped At Haryana-Punjab Border

ਮੀਡੀਆ ਰਿਪੋਰਟਾਂ ਮੁਤਾਬਕ ਇਸ ਹੰਗਾਮੇ ਦੌਰਾਨ ਕਾਂਗਰਸੀ ਵਰਕਰਾਂ ਨੇ ਬੈਰੀਕੇਟ ਤੋੜ ਦਿੱਤੇ। ਹਰਿਆਣਾ ਪੁਲਿਸ ਅਤੇ ਕਾਂਗਰਸ ਵਰਕਰਾਂ ਵਿਚਕਾਰ ਝੜਪ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਦੱਸ ਦਈਏ ਕਿ ਰਾਹੁਲ ਗਾਂਧੀ ਨੂੰ ਹਰਿਆਣਾ ਵਿਚ ਦਾਖਲ ਹੋਣ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ। ਹਾਲਾਂਕਿ ਕਾਫ਼ੀ ਜੱਦੋ-ਜਹਿਦ ਤੋਂ ਬਾਅਦ  ਰਾਹੁਲ ਗਾਂਧੀ ਅਖੀਰ ਹਰਿਆਣਾ 'ਚ ਦਾਖ਼ਲ ਹੋ ਗਏ ਹਨ।

Rahul Gandhi's Tractor Rally Stopped At Haryana-Punjab BorderRahul Gandhi's Tractor Rally Stopped At Haryana-Punjab Border

ਰਾਹੁਲ ਗਾਂਧੀ ਦੇ ਕਾਫ਼ਲੇ ਵਿਚ ਮੌਜੂਦ ਕਾਂਗਰਸੀ ਵਰਕਰ ਅਤੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement