
ਹਾਥਰਸ ਵਿਚ 6 ਸਾਲ ਬੱਚੀ ਨਾਲ ਦਰਿੰਦਗੀ
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਜਬਰ ਜਨਾਹ ਤੋਂ ਬਾਅਦ ਇਕ 6 ਸਾਲਾ ਬੱਚੀ ਦੀ ਮੌਤ ਹੋਣ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਦਾਬਾਦ ਖੇਤਰ ਦੀ ਰਹਿਣ ਵਾਲੀ ਇਕ ਛੇ ਸਾਲਾ ਬੱਚੀ ਲਗਭਗ 15 ਦਿਨ ਪਹਿਲਾਂ ਅਲੀਗੜ੍ਹ ਜ਼ਿਲ੍ਹੇ ਦੇ ਇਗਲਾਸ ਪਿੰਡ ਵਿਚ ਜਬਰ ਜਨਾਹ ਦਾ ਸ਼ਿਕਾਰ ਹੋਈ ਸੀ।
Six-year-old Girl Raped in Aligarh
ਪੀੜਤ ਲੜਕੀ ਦਾ ਦਿੱਲੀ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਹੁਣ ਲੜਕੀ ਦੀ ਮੌਤ ਹੋ ਗਈ ਹੈ। ਪੀੜਤ ਲੜਕੀ ਦੀ ਮੌਤ ਨੂੰ ਲੈ ਕੇ ਪਰਿਵਾਰ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਘਟਨਾ ਨਾਲ ਗੁੱਸੇ ਵਿਚ ਆਏ ਪੀੜਤ ਪਰਿਵਾਰ ਨੇ ਲੜਕੀ ਦੀ ਮ੍ਰਿਤਕ ਦੇਹ ਨੂੰ ਸੜਕ 'ਤੇ ਰੱਖ ਕੇ ਜਾਮ ਲਗਾ ਦਿੱਤਾ ਹੈ।
Six-year-old Girl Raped in Aligarh
ਪੀੜਤ ਪਰਿਵਾਰ ਦੀ ਮੰਗ ਹੈ ਕਿ ਜਦੋਂ ਤੱਕ ਦੋਸ਼ੀ ਨੂੰ ਫੜਿਆ ਨਹੀਂ ਜਾਂਦਾ, ਉਦੋਂ ਤੱਕ ਉਹ ਬੱਚੀ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਇਸ ਤੋਂ ਇਲਾਵਾ ਪੀੜਤ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ 'ਤੇ ਵੀ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ। ਮਾਮਲੇ ਵਿਚ ਦਰਜ ਐਫਆਈਆਰ ਮੁਤਾਬਕ ਮ੍ਰਿਤਕ ਬੱਚੀ ਦੀ ਮਾਂ ਦੀ ਮੌਤ 7 ਮਹੀਨੇ ਪਹਿਲਾਂ ਹੋ ਗਈ ਸੀ।
Six-year-old Girl Raped in Aligarh
ਇਸ ਤੋਂ ਬਾਅਦ ਬੱਚੀ ਨੂੰ ਉਸ ਦੀ ਮਾਸੀ ਅਪਣੇ ਕੋਲ ਲੈ ਗਈ। ਬੱਚੀ ਦੇ ਪਿਤਾ ਦਾ ਦੋਸ਼ ਹੈ ਕਿ 10 ਦਿਨ ਪਹਿਲਾਂ ਬੱਚੀ ਦੀ ਮਾਸੀ ਦੇ ਲੜਕੇ ਨੇ ਮਾਸੂਮ ਨਾਲ ਦਰਿੰਦਗੀ ਕੀਤੀ। ਪਿਤਾ ਵੱਲੋਂ ਦਿੱਤੇ ਬਿਆਨ 'ਤੇ ਅਲੀਗੜ੍ਹ ਵਿਚ ਬੱਚੀ ਦੀ ਮਾਸੀ ਅਤੇ ਉਸ ਦੇ ਲੜਕੇ ਖਿਲਾਫ਼ ਆਈਪੀਸੀ ਦੀ ਧਾਰਾ 323, 342, 376, 120ਬੀ ਅਤੇ ਜਿਨਸੀ ਅਪਰਾਧ ਤੋਂ ਬੱਚਿਆਂ ਦੀ ਸੁਰੱਖਿਆ ਐਕਟ 2012 ਦੀ ਧਾਰਾ 5 ਅਤੇ 6 ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।
Six-year-old Girl Raped in Aligarh
ਮਾਮਲੇ 'ਤੇ ਕਾਰਵਾਈ ਕਰਦੇ ਹੋਏ ਇਗਲਾਸ ਥਾਣੇ ਦੇ ਐਸਐਚਓ ਨੂੰ ਸਸਪੈਂਡ ਕਰਕੇ ਵਿਭਾਈ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹਾਥਰਸ ਤੋਂ ਗੈਂਗਰੇਪ ਤੋਂ ਬਾਅਦ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹਾਦਸੇ ਨੂੰ ਲੈ ਕੇ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।