
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਆਜ਼ਾਦੀ ਦਾ ਮਹਾਉਤਸਵ ਮਨਾ ਰਹੀ ਹੈ ਪਰ ਇਹ ਕਿਹੋ ਜਿਹੀ ਆਜ਼ਾਦੀ ਹੈ।
ਨਵੀਂ ਦਿੱਲੀ: ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਸਰਕਾਰ ਨੂੰ ਸਵਾਲ ਕੀਤਾ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਇੰਨੀ ਨਫ਼ਰਤ ਕਿਉਂ ਕਰ ਰਹੀ ਹੈ, ਉਹਨਾਂ ਨੇ ਕਿਸੇ ਦਾ ਕੀ ਵਿਗਾੜਿਆ।
Arvind kejriwal press conference
ਹੋਰ ਪੜ੍ਹੋ: TV ਅਦਾਕਾਰ ਤੇ ਸਾਬਕਾ MP ਅਰਵਿੰਦ ਤ੍ਰਿਵੇਦੀ ਦਾ ਦੇਹਾਂਤ, ‘ਰਮਾਇਣ’ ਵਿਚ ਨਿਭਾਈ ਸੀ ਰਾਵਣ ਦੀ ਭੂਮਿਕਾ
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ, “ਹੁਣ ਤੱਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ, ਉਹਨਾਂ ਨੂੰ ਕਿਉਂ ਬਚਾਇਆ ਜਾ ਰਿਹਾ ਹੈ। ਪੂਰਾ ਸਿਸਟਮ ਕਾਤਲਾਂ ਸਾਹਮਣੇ ਨਤਮਸਤਕ ਹੋ ਕੇ ਉਹਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਜਿਹਾ ਸਿਰਫ ਹਿੰਦੀ ਫਿਲਮਾਂ ਵਿਚ ਦੇਖਿਆ ਸੀ”।
Delhi CM Arvind Kejriwal
ਹੋਰ ਪੜ੍ਹੋ: ਲਖੀਮਪੁਰ ਖੀਰੀ: ਕਿਸਾਨ ਗੁਰਵਿੰਦਰ ਸਿੰਘ ਦਾ ਹੋਇਆ ਅੰਤਿਮ ਸਸਕਾਰ, ਭੁੱਬਾਂ ਮਾਰ-ਮਾਰ ਰੋਇਆ ਪਰਿਵਾਰ
ਉਹਨਾਂ ਕਿਹਾ ਕਿ, “ਲਖੀਮਪੁਰ ਖੀਰੀ ਵਿਚ ਗੱਡੀ ਨੇ ਸਿਰਫ ਉੱਥੇ ਮੌਜੂਦ ਕਿਸਾਨਾਂ ਨੂੰ ਨਹੀਂ ਕੁਚਲਿਆ। ਉਸ ਨੇ ਦੇਸ਼ ਦੇ ਸਾਰੇ ਕਿਸਾਨਾਂ, ਗਰੀਬਾਂ ਅਤੇ ਸਿਸਟਮ ਨੂੰ ਕੁਚਲ ਦਿੱਤਾ ਹੈ। ਪੀੜਤ ਪਰਿਵਾਰਾਂ ਨੂੰ ਮਿਲਣ ਜਾ ਰਹੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਆਖਿਰ ਉੱਥੇ ਅਜਿਹਾ ਕੀ ਹੈ ਜਿਸ ਨੂੰ ਛੁਪਾਇਆ ਜਾ ਰਿਹਾ ਹੈ?” ।
Lakhimpur Kheri incident
ਹੋਰ ਪੜ੍ਹੋ: ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਫਿਰ ਮਹਿੰਗਾ ਹੋਇਆ LPG ਸਿਲੰਡਰ
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਆਜ਼ਾਦੀ ਦਾ ਮਹਾਉਤਸਵ ਮਨਾ ਰਹੀ ਹੈ ਪਰ ਇਹ ਕਿਹੋ ਜਿਹੀ ਆਜ਼ਾਦੀ ਹੈ। ਪੀੜਤ ਪਰਿਵਾਰਾਂ ਨੂੰ ਮਿਲਣ ਵਾਲਿਆਂ ਨੂੰ ਰੋਕਿਆ ਜਾ ਰਿਹਾ ਹੈ, ਅਜਿਹਾ ਤਾਂ ਅੰਗਰੇਜ਼ ਕਰਦੇ ਸੀ। ਉਹਨਾਂ ਕਿਹਾ ਕਿ, “ਪਿਛਲੇ ਇਕ ਸਾਲ ਤੋਂ ਦੇਸ਼ ਦੇ ਕਿਸਾਨ ਅਪਣੀਆਂ ਮੰਗਾਂ ਲੈ ਕੇ ਬਾਰਡਰ ’ਤੇ ਬੈਠੇ ਹਨ। 600 ਤੋਂ ਜ਼ਿਆਦਾ ਕਿਸਾਨਾਂ ਨੇ ਅਪਣੀਆਂ ਜਾਨਾਂ ਗੁਆ ਦਿੱਤੀਆਂ। ਅੱਜ ਕਿਸਾਨਾਂ ਨੂੰ ਕੁਚਲਿਆ ਜਾ ਰਿਹਾ ਹੈ। ਕਿਸਾਨਾਂ ਨਾਲ ਇੰਨੀ ਨਫ਼ਰਤ ਕਿਉਂ? ਉਹਨਾਂ ਨੇ ਕੀ ਵਿਗਾੜਿਆ ਹੈ?”
Farmers Protest
ਹੋਰ ਪੜ੍ਹੋ: ਰਾਹੁਲ ਗਾਂਧੀ ਦਾ BJP 'ਤੇ ਹਮਲਾ, ਕਿਹਾ- ਕਿਸਾਨਾਂ ’ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕਰ ਰਹੀ ਸਰਕਾਰ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੂਰਾ ਦੇਸ਼ ਇਨਸਾਫ ਦੀ ਉਡੀਕ ਕਰ ਰਿਹਾ ਹੈ। ਸਾਰਾ ਦੇਸ਼ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ। ਸਬੰਧਤ ਮੰਤਰੀ ਨੂੰ ਬਰਖ਼ਾਸਤ ਕੀਤਾ ਜਾਵੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਪੀੜਤ ਪਰਿਵਾਰ ਨੂੰ ਮਿਲਣ, ਅਪਣੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਮਿਲ ਕੇ ਉਹਨਾਂ ਦਾ ਮਨ ਹਲਕਾ ਹੋਵੇਗਾ।