
ਲਖੀਮਪੁਰ ਖੀਰੀ ਵਿਚ ਵਾਪਰੀ ਦੁਖਦਾਈ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਰਵਾਨਾ ਹੋ ਰਹੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦਿੱਲੀ ਏਅਰਪੋਰਟ ’ਤੇ ਰੋਕਿਆ ਗਿਆ
ਨਵੀਂ ਦਿੱਲੀ: ਲਖੀਮਪੁਰ ਖੀਰੀ ਵਿਚ ਵਾਪਰੀ ਦੁਖਦਾਈ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਲਈ ਰਵਾਨਾ ਹੋ ਰਹੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦਿੱਲੀ ਏਅਰਪੋਰਟ ’ਤੇ ਰੋਕਿਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਲਖੀਮਪੁਰ ਲਈ ਜਾ ਰਹੇ ਸਨ।
Rahul gandhi Press Conference
ਹੋਰ ਪੜ੍ਹੋ: ਰਾਹੁਲ ਗਾਂਧੀ ਦਾ BJP 'ਤੇ ਹਮਲਾ, ਕਿਹਾ- ਕਿਸਾਨਾਂ ’ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕਰ ਰਹੀ ਸਰਕਾਰ
ਦੱਸ ਦਈਏ ਕਿ ਯੂਪੀ ਸਰਕਾਰ ਨੇ ਰਾਹੁਲ ਗਾਂਧੀ ਤੇ ਦੋ ਕਾਂਗਰਸੀ ਮੁੱਖ ਮੰਤਰੀਆਂ ਨੂੰ ਲਖੀਮਪੁਰ ਖੀਰੀ ਆਉਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਲਾਕੇ ਵਿਚ ਧਾਰਾ 144 ਲਾਗੂ ਹੋਣ ਕਰਕੇ ਸਿਰਫ ਤਿੰਨ ਲੋਕ ਹੀ ਜਾਣਗੇ। ਇਸ ਤੋਂ ਪਹਿਲਾਂ ਉਹਨਾਂ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿਚ ਉਹਨਾਂ ਨੇ ਭਾਜਪਾ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ।
Rahul gandhi
ਹੋਰ ਪੜ੍ਹੋ: ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਫਿਰ ਮਹਿੰਗਾ ਹੋਇਆ LPG ਸਿਲੰਡਰ
ਰਾਹੁਲ ਗਾਂਧੀ ਨੇ ਆਰੋਪ ਲਗਾਉਂਦਿਆਂ ਕਿਹਾ ਕਿ, ‘ਭਾਰਤ ਸਰਕਾਰ ਕਿਸਾਨਾਂ ’ਤੇ ਯੋਜਨਾਬੱਧ ਤਰੀਕੇ ਨਾਲ ਹਮਲਾ ਕਰ ਰਹੀ ਹੈ। ਕਿਸਾਨਾਂ ਕੋਲ ਜੋ ਵੀ ਹੈ, ਉਸ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਭ ਦੇ ਸਾਹਮਣੇ ਚੋਰੀ ਹੋ ਰਹੀ ਹੈ’। ਉਹਨਾਂ ਨੇ ਪ੍ਰਿਯੰਕਾ ਗਾਂਧੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੀ ਯੂਪੀ ਸਰਕਾਰ ਨੂੰ ਸਵਾਲ ਕੀਤੇ।