
ਕੇਰਲ ਵਾਸੀ ਦੋਸ਼ੀ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ
ਮੁੰਬਈ- ਮਾਲੀਆ ਖੁਫ਼ੀਆ ਡਾਇਰੈਕਟੋਰੇਟ (ਡੀ.ਆਰ.ਆਈ.) ਵਿਭਾਗ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਨੇ ਮੁੰਬਈ ਹਵਾਈ ਅੱਡੇ ਤੋਂ 80 ਕਰੋੜ ਰੁਪਏ ਤੋਂ ਵੱਧ ਮੁੱਲ ਦੀ 16 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਇਕ ਯਾਤਰੀ ਨੂੰ ਬੁੱਧਵਾਰ ਨੂੰ ਰੋਕਿਆ ਗਿਆ ਅਤੇ ਉਸ ਦੇ ਸਾਮਾਨ ਦੀ ਤਲਾਸ਼ੀ ਲਈ ਗਈ, ਜਿਸ ਤੋਂ ਬਾਅਦ ਉਸ ਕੋਲੋਂ ਪਾਬੰਦੀਸ਼ੁਦਾ ਪਦਾਰਥ ਮਿਲਿਆ।
ਡੀ.ਆਰ.ਆਈ. ਅਧਿਕਾਰੀ ਨੇ ਦੱਸਿਆ ਕਿ ਹੈਰੋਇਨ ਨੂੰ ਇਕ ਟਰਾਲੀ ਬੈਗ ਦੇ ਅੰਦਰ ਲੁਕਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਕੇਰਲ ਵਾਸੀ ਦੋਸ਼ੀ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ.ਡੀ.ਪੀ.ਐੱਸ.) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।