ਨੋਬਲ ਸ਼ਾਂਤੀ ਪੁਰਸਕਾਰ ਦੀ ਦੌੜ ਵਿੱਚ ਫੈਕਟ ਚੈਕਰ ਮੁਹੰਮਦ ਜ਼ੁਬੈਰ ਅਤੇ ਪ੍ਰਤੀਕ ਸਿਨਹਾ
Published : Oct 6, 2022, 9:38 am IST
Updated : Oct 6, 2022, 9:38 am IST
SHARE ARTICLE
photo
photo

ਨੋਬਲ ਸ਼ਾਂਤੀ ਪੁਰਸਕਾਰ ਦੇ ਜੇਤੂ ਦੀ ਚੋਣ ਨਾਰਵੇਈ ਨੋਬਲ ਕਮੇਟੀ ਦੇ ਪੰਜ ਮੈਂਬਰਾਂ ਦੁਆਰਾ ਕੀਤੀ ਜਾਵੇਗੀ।

 

 ਨਵੀਂ ਦਿੱਲੀ: ਦੁਨੀਆ ਦੇ ਸਭ ਤੋਂ ਵੱਕਾਰੀ ਨੋਬਲ ਸ਼ਾਂਤੀ ਪੁਰਸਕਾਰ ਦਾ ਐਲਾਨ ਸ਼ੁੱਕਰਵਾਰ ਨੂੰ ਨਾਰਵੇ ਦੀ ਰਾਜਧਾਨੀ ਓਸਲੋ ਵਿੱਚ ਕੀਤਾ ਜਾਵੇਗਾ। ਰਾਇਟਰਜ਼ ਦੇ ਇੱਕ ਸਰਵੇਖਣ ਅਨੁਸਾਰ, ਜਿਨ੍ਹਾਂ ਲੋਕਾਂ ਦੇ ਨਾਮ ਇਸ ਸਾਲ ਸਿਖਰ 'ਤੇ ਚੱਲ ਰਹੇ ਹਨ, ਉਨ੍ਹਾਂ ਵਿੱਚ  ਭਾਰਤ ਦੀ ਤੱਥ-ਜਾਂਚ ਕਰਨ ਵਾਲੀ ਵੈਬਸਾਈਟ Alt ਨਿਊਜ਼ ਦੇ ਸੰਸਥਾਪਕ ਪ੍ਰਤੀਕ ਸਿਨਹਾ ਅਤੇ ਮੁਹੰਮਦ ਜ਼ੁਬੈਰ ਸ਼ਾਮਲ ਹਨ।

ਨੋਬਲ ਸ਼ਾਂਤੀ ਪੁਰਸਕਾਰ ਦੇ ਜੇਤੂ ਦੀ ਚੋਣ ਨਾਰਵੇਈ ਨੋਬਲ ਕਮੇਟੀ ਦੇ ਪੰਜ ਮੈਂਬਰਾਂ ਦੁਆਰਾ ਕੀਤੀ ਜਾਵੇਗੀ। ਇਨ੍ਹਾਂ ਪੰਜਾਂ ਮੈਂਬਰਾਂ ਦੀ ਨਿਯੁਕਤੀ ਨਾਰਵੇ ਦੀ ਸੰਸਦ ਨੇ ਕੀਤੀ ਹੈ। ਭਾਰਤ ਦੇ ਪ੍ਰਤੀਕ ਸਿਨਹਾ ਅਤੇ ਮੁਹੰਮਦ ਜ਼ੁਬੈਰ ਤੋਂ ਇਲਾਵਾ ਵਿਸ਼ਵ ਸਿਹਤ ਸੰਗਠਨ, ਮਿਆਂਮਾਰ ਦੀ ਰਾਸ਼ਟਰੀ ਏਕਤਾ ਸਰਕਾਰ, ਬੇਲਾਰੂਸ ਦੀ ਵਿਰੋਧੀ ਧਿਰ ਦੀ ਨੇਤਾ ਸਾਵਿਤਲਾਨਾ ਵੀ ਸ਼ਾਮਲ ਹਨ।

ਅਮਰੀਕੀ ਮੈਗਜ਼ੀਨ ਟਾਈਮ ਨੇ ਪ੍ਰਤੀਕ ਸਿਨਹਾ ਅਤੇ ਮੁਹੰਮਦ ਜ਼ੁਬੈਰ ਬਾਰੇ ਲਿਖਿਆ ਹੈ, 'ਪੱਤਰਕਾਰ ਪ੍ਰਤੀਕ ਸਿਨਹਾ ਅਤੇ ਮੁਹੰਮਦ ਜ਼ੁਬੈਰ ਤੱਥਾਂ ਦੀ ਜਾਂਚ ਕਰਨ ਵਾਲੀ ਵੈੱਬਸਾਈਟ Alt News ਦੇ ਸੰਸਥਾਪਕ ਹਨ। ਇਹ ਦੋਵੇਂ ਭਾਰਤ ਵਿੱਚ ਫਰਜ਼ੀ ਸੂਚਨਾਵਾਂ ਦਾ ਪਰਦਾਫਾਸ਼ ਕਰਨ ਲਈ ਸੰਘਰਸ਼ ਕਰ ਰਹੇ ਹਨ। ਸਿਨਹਾ ਅਤੇ ਜ਼ੁਬੈਰ ਯੋਜਨਾਬੱਧ ਤਰੀਕੇ ਨਾਲ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਅਫਵਾਹਾਂ ਅਤੇ ਫਰਜ਼ੀ ਖਬਰਾਂ ਨੂੰ ਖਤਮ ਕਰ ਰਹੇ ਹਨ। ਜ਼ੁਬੈਰ ਨੂੰ ਜੂਨ 'ਚ ਵਿਵਾਦਿਤ ਟਵੀਟ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਬਾਅਦ 'ਚ ਉਸ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement