
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਵੀਡੀਓ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ 30 ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੁਰਗ - ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਵਿਚ ਕੁਝ ਲੋਕਾਂ ਨੇ ਭਿਕਸ਼ੂਆਂ ਦਾ ਪਹਿਰਾਵਾ ਪਹਿਨੇ ਤਿੰਨ ਵਿਅਕਤੀਆਂ ਨੂੰ ਬੱਚਾ ਚੋਰ ਸਮਝ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੁਰਗ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ (ਐੱਸ.ਪੀ.) ਅਭਿਸ਼ੇਕ ਪੱਲਵ ਨੇ ਦੱਸਿਆ ਕਿ ਬੁੱਧਵਾਰ ਨੂੰ ਭਿਲਾਈ-ਕਿਸ਼ੋਰ ਥਾਣਾ ਖੇਤਰ ਦੇ ਚਾਰੋਦਾ ਪਿੰਡ 'ਚ ਰਾਵਣ ਦਹਨ ਮੇਲੇ ਵਾਲੀ ਜਗ੍ਹਾ 'ਤੇ ਅਜੀਬੋ-ਗਰੀਬ ਕੱਪੜੇ ਪਹਿਨੇ ਤਿੰਨ ਸਾਧੂ ਘੁੰਮ ਰਹੇ ਸਨ। ਪੱਲਵ ਨੇ ਦੱਸਿਆ ਕਿ ਇਸ ਦੌਰਾਨ ਤਿੰਨੇ ਕੁਝ ਬੱਚਿਆਂ ਨਾਲ ਗੱਲ ਕਰ ਰਹੇ ਸਨ, ਜਿਸ ਕਾਰਨ ਲੋਕਾਂ ਨੂੰ ਉਨ੍ਹਾਂ 'ਤੇ ਬੱਚਾ ਚੋਰੀ ਕਰਨ ਦਾ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਪੱਲਵ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਸਮਝਾ ਕੇ ਉਨ੍ਹਾਂ ਨੂੰ ਬਚਾਇਆ ਅਤੇ ਇਲਾਜ ਲਈ ਸਥਾਨਕ ਹਸਪਤਾਲ ਪਹੁੰਚਾਇਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਵੀਡੀਓ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਗਈ ਹੈ ਅਤੇ 30 ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।