ਬਿਹਾਰ : ਸੋਨ ਨਦੀ ’ਚ ਡੁੱਬਣ ਨਾਲ 6 ਬੱਚਿਆਂ ਦੀ ਮੌਤ, ਇਕ ਲਾਪਤਾ 
Published : Oct 6, 2024, 8:08 pm IST
Updated : Oct 6, 2024, 8:08 pm IST
SHARE ARTICLE
Representative Image.
Representative Image.

ਸਾਰੇ ਬੱਚੇ 10-12 ਸਾਲ ਦੀ ਉਮਰ ਦੇ ਹਨ

ਸਾਸਾਰਾਮ (ਬਿਹਾਰ) : ਬਿਹਾਰ ਦੇ ਰੋਹਤਾਸ ਜ਼ਿਲ੍ਹੇ ਦੇ ਤੁੰਬਾ ਪਿੰਡ ’ਚ ਐਤਵਾਰ ਨੂੰ ਸੋਨ ਨਦੀ ’ਚ ਨਹਾਉਣ ਦੌਰਾਨ 6 ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਰੋਹਤਾਸ ਦੀ ਜ਼ਿਲ੍ਹਾ ਮੈਜਿਸਟਰੇਟ ਉਦਿਤਾ ਸਿੰਘ ਨੇ ਦਸਿਆ ਕਿ ਇਹ ਘਟਨਾ ਅੱਜ ਸਵੇਰੇ ਉਸ ਸਮੇਂ ਵਾਪਰੀ ਜਦੋਂ ਤੁੰਬਾ ਪਿੰਡ ’ਚ ਸੋਨ ਨਦੀ ’ਚ ਕੁਲ  8 ਬੱਚੇ ਨਹਾ ਰਹੇ ਸਨ। 

ਉਨ੍ਹਾਂ ਕਿਹਾ, ‘‘ਪਿੰਡ ਵਾਸੀਆਂ ਮੁਤਾਬਕ ਬੱਚੇ ਅਚਾਨਕ ਡੂੰਘੇ ਪਾਣੀ ’ਚ ਚਲੇ ਗਏ। ਪਿੰਡ ਵਾਸੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਸਥਾਨਕ ਪੁਲਿਸ ਅਧਿਕਾਰੀ ਐਸ.ਡੀ.ਆਰ.ਐਫ. ਦੇ ਜਵਾਨਾਂ ਨਾਲ ਮੌਕੇ ’ਤੇ  ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤਾ।’’

ਉਨ੍ਹਾਂ ਕਿਹਾ ਕਿ ਸੂਬਾ ਆਫ਼ਤ ਪ੍ਰਤੀਕਿਰਿਆ ਬਲ (ਐਸ.ਡੀ.ਆਰ.ਐਫ.) ਦੇ ਜਵਾਨਾਂ ਨੇ ਛੇ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ ਅਤੇ ਇਕ ਬੱਚਾ ਅਜੇ ਵੀ ਲਾਪਤਾ ਹੈ। ਡੀ.ਐਮ. ਨੇ ਦਸਿਆ ਕਿ ਬਚਾਅ ਟੀਮ ਨੇ ਇਕ ਹੋਰ ਬੱਚੇ ਨੂੰ ਬਚਾਇਆ, ਜਿਸ ਨੂੰ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 

ਉਨ੍ਹਾਂ ਕਿਹਾ, ‘‘ਗੋਤਾਖੋਰਾਂ ਵਲੋਂ  ਲਾਪਤਾ ਬੱਚੇ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸਾਰੇ ਬੱਚੇ 10-12 ਸਾਲ ਦੀ ਉਮਰ ਦੇ ਹਨ। ਅਸੀਂ ਮ੍ਰਿਤਕ ਦੀ ਪਛਾਣ ਦਾ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕਰ ਰਹੇ ਹਾਂ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।’’

Tags: drowning, bihar

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement