Supreme Court News: ਚੁਣੇ ਹੋਏ ਸਰਪੰਚ ਨੂੰ ਹਟਾਉਣਾ ਗੰਭੀਰ ਮਾਮਲਾ-ਸੁਪਰੀਮ ਕੋਰਟ
Published : Oct 6, 2024, 5:27 pm IST
Updated : Oct 6, 2024, 5:27 pm IST
SHARE ARTICLE
Removal of elected Sarpanch is a serious matter-Supreme Court
Removal of elected Sarpanch is a serious matter-Supreme Court

Supreme Court News: ਕਾਰਜਕਾਲ ਪੂਰਾ ਹੋਣ ਤੱਕ ਅਹੁਦੇ 'ਤੇ ਬਹਾਲ ਕੀਤਾ ਗਿਆ

Removal of elected Sarpanch is a serious matter-Supreme Court: ਸੁਪਰੀਮ ਕੋਰਟ ਨੇ ਸਰਪੰਚ ਨੂੰ ਅਹੁਦੇ ਤੋਂ ਹਟਾਉਣ ਦੇ ਮਾਮਲੇ ਨੂੰ ਗੰਭੀਰ ਮਾਮਲਾ ਦੱਸਿਆ ਹੈ। ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਚੁਣੇ ਹੋਏ ਜਨ ਪ੍ਰਤੀਨਿਧੀ ਨੂੰ ਹਟਾਉਣ ਨੂੰ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ ਹੈ, ਖਾਸ ਤੌਰ 'ਤੇ ਜਦੋਂ ਇਹ ਪੇਂਡੂ ਖੇਤਰਾਂ ਦੀਆਂ ਔਰਤਾਂ ਨਾਲ ਸਬੰਧਤ ਹੈ।

ਬੰਬੇ ਹਾਈ ਕੋਰਟ ਦੇ ਫੈਸਲੇ ਨੂੰ ਪਲਟਦਿਆਂ ਅਦਾਲਤ ਨੇ 27 ਸਤੰਬਰ ਨੂੰ ਸਰਪੰਚ ਨੂੰ ਉਸ ਦਾ ਕਾਰਜਕਾਲ ਪੂਰਾ ਹੋਣ ਤੱਕ ਬਹਾਲ ਕਰਨ ਦੇ ਹੁਕਮ ਦਿੱਤੇ ਸਨ। ਬੈਂਚ ਨੇ ਕਿਹਾ- ਇਹ ਕਲਾਸਿਕ ਕੇਸ ਹੈ। ਪਿੰਡ ਵਾਸੀ ਇਸ ਗੱਲ ਨੂੰ ਸਵੀਕਾਰ ਨਹੀਂ ਕਰ ਰਹੇ ਹਨ ਕਿ ਮਹਿਲਾ ਸਰਪੰਚ ਚੁਣੀ ਗਈ ਹੈ ਅਤੇ ਉਨ੍ਹਾਂ ਨੂੰ ਉਸ ਦੇ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ।

ਦਰਅਸਲ ਮਹਾਰਾਸ਼ਟਰ ਦੇ ਜਲਗਾਓਂ 'ਚ ਵਿਚਖੇੜਾ ਗ੍ਰਾਮ ਪੰਚਾਇਤ ਦੀ ਸਰਪੰਚ ਮਨੀਸ਼ ਰਵਿੰਦਰ ਪਾਨਪਾਟਿਲ ਨੇ ਆਪਣੇ ਖਿਲਾਫ ਹੋਈ ਕਾਰਵਾਈ 'ਤੇ ਪਟੀਸ਼ਨ ਦਾਇਰ ਕੀਤੀ ਸੀ। ਪਿੰਡ ਵਾਸੀਆਂ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਦਿੱਤੇ ਗਏ ਸਨ। ਮਨੀਸ਼ 'ਤੇ ਦੋਸ਼ ਸੀ ਕਿ ਉਹ ਸਰਕਾਰੀ ਜ਼ਮੀਨ 'ਤੇ ਬਣੇ ਮਕਾਨ 'ਚ ਆਪਣੀ ਸੱਸ ਨਾਲ ਰਹਿ ਰਹੀ ਸੀ। ਪਾਨਾਪਾਟਿਲ ਨੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਪਤੀ ਅਤੇ ਬੱਚਿਆਂ ਨਾਲ ਕਿਰਾਏ ਦੇ ਮਕਾਨ ਵਿੱਚ ਵੱਖ ਰਹਿੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement